ਬਾਦਲ ਦਲ ਨੂੰ ਹੋਰ ਝਟਕਾ; ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਗਰੁੱਪ ਆਗੂ ਵਜੋਂ ਅਸਤੀਫਾ ਦਿੱਤਾ

ਬਾਦਲ ਦਲ ਨੂੰ ਹੋਰ ਝਟਕਾ; ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਗਰੁੱਪ ਆਗੂ ਵਜੋਂ ਅਸਤੀਫਾ ਦਿੱਤਾ
ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ: ਪੰਥਕ ਵੱਕਾਰ ਗੁਆ ਚੁੱਕੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਇਕ ਹੋਰ ਸਿਆਸੀ ਝਟਕਾ ਲੱਗਣ ਦੀਆਂ ਕਨਸੋਆਂ ਆ ਰਹੀਆਂ ਹਨ। ਪਾਰਟੀ ਦੇ ਉੱਚ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਗਰੁੱਪ ਆਗੂ ਵਜੋਂ ਅਸਤੀਫਾ ਦੇ ਦਿੱਤਾ ਹੈ। 

ਪ੍ਰਾਪਤ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਉਪ ਚੇਅਰਮੈਨ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਹੈ ਤੇ ਇਸ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਇਹ ਅਸਤੀਫਾ ਭੇਜ ਦੇਣ ਦੀਆਂ ਖਬਰਾਂ ਹਨ।

ਪਾਰਟੀ ਅਹੁਦਿਆਂ ਤੋਂ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ
ਸੁਖਦੇਵ ਸਿੰਘ ਢੀਂਡਸਾ ਨੇ ਪਿਛਲੇ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਤੰਬਰ ਮਹੀਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਦੌਰ ਮਘਿਆ ਸੀ ਤੇ ਇਸ ਸਭ ਦਰਮਿਆਨ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ। ਕਈ ਰਾਜਨੀਤਕ ਮਾਹਿਰਾਂ ਦਾ ਮੰਨਣਾ ਹੈ ਕਿ ਸਭ ਤੋਂ ਵੱਧ ਸੰਭਾਵਨਾ ਇਸ ਗੱਲ ਦੀ ਹੈ ਕਿ ਸੁਖਦੇਵ ਸਿੰਘ ਢੀਂਡਸਾ ਦਾ ਅਗਲਾ ਰਾਜਨੀਤਕ ਸਫਰ ਭਾਜਪਾ ਦੇ ਨਿਸ਼ਾਨ ਹੇਠ ਚੱਲੇ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।