ਸੁਖਪਾਲ ਸਿੰਘ ਖਹਿਰਾ ਨੇ ਅਸਤੀਫਾ ਦਿੱਤਾ

ਸੁਖਪਾਲ ਸਿੰਘ ਖਹਿਰਾ ਨੇ ਅਸਤੀਫਾ ਦਿੱਤਾ

ਤਰਨਤਾਰਨ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਭੁਲੱਥ ਹਲਕੇ ਦੀ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਅੱਜ ਤਰਨਤਾਰਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਖਹਿਰਾ ਨੇ ਕਿਹਾ ਕਿ ਭੁਲੱਥ ਹਲਕੇ ਦੇ ਲੋਕਾਂ ਨਾਲ ਸਲਾਹ ਕਰਨ ਮਗਰੋਂ ਉਨ੍ਹਾਂ ਵਿਧਾਇਕ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਂਸਲਾ ਕੀਤਾ ਹੈ ਅਤੇ ਇਹ ਅਸਤੀਫਾ ਉਹਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਭੇਜ ਦਿੱਤਾ ਹੈ।

ਉਹਨਾਂ ਕਿਹਾ ਕਿ ਪੰਜਾਬ ਨੂੰ ਰਵਾਇਤੀ ਭ੍ਰਿਸ਼ਟਾਚਾਰੀ ਅਤੇ ਜਗੀਰੂ ਆਗੂਆਂ ਤੋਂ ਮੁਕਤ ਕਰਾਉਣ ਲਈ ਉਹਨਾਂ ਨੇ ਲੋਕ ਸਭਾ ਚੋਣਾਂ ਲੜਨ ਦਾ ਫੈਂਸਲਾ ਕੀਤਾ ਹੈ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ