ਗ੍ਰਿਫਤਾਰੀ ਤੋਂ ਬਚਣ ਲਈ ਸੈਣੀ ਨੇ ਮੰਗੀ ਅਗਾਊਂ ਜ਼ਮਾਨਤ

ਗ੍ਰਿਫਤਾਰੀ ਤੋਂ ਬਚਣ ਲਈ ਸੈਣੀ ਨੇ ਮੰਗੀ ਅਗਾਊਂ ਜ਼ਮਾਨਤ

ਅੰਮ੍ਰਿਤਸਰ ਟਾਈਮਜ਼ ਬਿਊਰੋ

ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ 'ਚ ਸਹਿਯੋਗੀਆਂ ਵੱਲੋਂ ਅਦਾਲਤ ਵਿਚ ਸੁਮੇਧ ਸੈਣੀ ਦੇ ਜ਼ੁਲਮਾਂ ਦਾ ਕੱਚਾ ਚਿੱਠਾ ਪੜ੍ਹਨ ਤੋਂ ਬਾਅਦ ਹੁਣ ਸੁਮੇਧ ਸੈਣੀ ਨੇ ਆਪਣੇ ਬਚਾਅ ਲਈ ਅਗਾਊਂ ਚਾਰਾਜ਼ੋਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਨੇ ਧਾਰਾ 302 ਦਾ ਵਾਧਾ ਹੋਣ ਤੋਂ ਬਾਅਦ ਹੁਣ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੇ ਵਕੀਲਾਂ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ।

ਸੈਸ਼ਨ ਜੱਜ ਵੱਲੋਂ ਸੈਣੀ ਦੀ ਇਸ ਅਪੀਲ 'ਤੇ ਕੱਲ੍ਹ ਮੰਗਲਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਦਾਲਤ ਨੇ ਪੁਲਸ ਨੂੰ ਇਹ ਹੁਕਮ ਦਿੱਤੇ ਸੀ ਕਿ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਉਪਰੰਤ ਗ੍ਰਿਫ਼ਤਾਰੀ ਤੋਂ ਪਹਿਲਾਂ ਤਿੰਨ ਦਿਨ ਦਾ ਨੋਟਿਸ ਦਿੱਤਾ ਜਾਵੇ। ਮੁਹਾਲੀ ਪੁਲਸ ਨੇ ਸੈਣੀ ਖਿਲਾਫ ਧਾਰਾ 302 ਦਾ ਵਾਧਾ ਕਰਕੇ 21 ਅਗਸਤ ਨੂੰ ਗ੍ਰਿਫਤਾਰੀ ਨੋਟਿਸ ਭੇਜਿਆ ਸੀ।