ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ; ਪੰਜਾਬ ਪੁਲਸ ਚਾਹੇ ਤਾਂ ਕਿਸੇ ਵੀ ਸਮੇਂ ਕਰ ਸਕਦੀ ਹੈ ਗ੍ਰਿਫਤਾਰ

ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ; ਪੰਜਾਬ ਪੁਲਸ ਚਾਹੇ ਤਾਂ ਕਿਸੇ ਵੀ ਸਮੇਂ ਕਰ ਸਕਦੀ ਹੈ ਗ੍ਰਿਫਤਾਰ

ਅੰਮ੍ਰਿਤਸਰ ਟਾਈਮਜ਼ ਬਿਊਰੋ
ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਕੇਸ ਵਿਚ ਪੰਜਾਬ ਦੇ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। 

ਸੈਣੀ ਨੇ ਉਸ ਖਿਲਾਫ ਧਾਰਾ 302 ਦਾ ਵਾਧਾ ਹੋਣ ਮਗਰੋਂ ਮੋਹਾਲੀ ਅਦਾਲਤ ਵਿਚ ਆਪਣੇ ਵਕੀਲਾਂ ਰਾਹੀਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਰਜ ਕੀਤੀ ਸੀ। ਅੱਜ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਫੈਂਸਲਾ ਸੁਣਾਉਂਦਿਆਂ ਸੁਮੇਧ ਸੈਣੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। 

ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਹੁਣ ਉਸ ਦੀ ਗ੍ਰਿਫਤਾਰੀ ਲਈ ਸਾਰੇ ਰਾਹ ਖੁੱਲ੍ਹ ਗਏ ਹਨ। ਜੇ ਪੰਜਾਬ ਪੁਲਸ ਚਾਹੇ ਤਾਂ ਸੈਣੀ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕਰ ਸਕਦੀ ਹੈ।