ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਲਿਆਓ: ਮੁਹਾਲੀ ਅਦਾਲਤ

ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਲਿਆਓ: ਮੁਹਾਲੀ ਅਦਾਲਤ

ਅੰਮ੍ਰਿਤਸਰ ਟਾਈਮਜ਼ ਬਿਊਰੋ

ਭਗੌੜੇ ਹੋਏ ਪੰਜਾਬ ਪੁਲਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਖਿਲਾਫ ਮੁਹਾਲੀ ਅਦਾਲਤ ਨੇ ਅੱਜ ਗ੍ਰਿਫਤਾਰੀ ਵਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਆਪਣੇ ਹੁਕਮਾਂ ਵਿਚ ਪੁਲਸ ਨੂੰ ਕਿਹਾ ਹੈ ਕਿ ਸੈਣੀ ਨੂੰ ਗ੍ਰਿਫਤਾਰ ਕਰਕੇ 25 ਸਤੰਬਰ ਵਾਲੇ ਦਿਨ ਅਦਾਲਤ ਵਿਚ ਪੇਸ਼ ਕੀਤਾ ਜਾਵੇ। 

ਸੈਣੀ ਖਿਲਾਫ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸੈਣੀ ਪਿਛਲੇ ਕਈ ਦਿਨਾਂ ਤੋਂ ਭਗੌੜਾ ਚੱਲ ਰਿਹਾ ਹੈ। ਪੁਲਸ ਵੱਲੋਂ ਉਸਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।