ਕੇਜਰੀਵਾਲ ਅਤੇ ਆਪ ਦੇ ਤਿੰਨ ਵਿਧਾਇਕਾਂ ਨੂੰ ਸੰਮਨ ਜਾਰੀ ਹੋਏ

ਕੇਜਰੀਵਾਲ ਅਤੇ ਆਪ ਦੇ ਤਿੰਨ ਵਿਧਾਇਕਾਂ ਨੂੰ ਸੰਮਨ ਜਾਰੀ ਹੋਏ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੂੰ ਭਾਜਪਾ ਆਗੂ ਕਰਨ ਸਿੰਘ ਤੰਵਰ ਵੱਲੋਂ ਦਰਜ ਕਰਾਏ ਗਏ ਇੱਕ ਮਾਣਹਾਨੀ ਦੇ ਕੇਸ ਵਿੱਚ ਸੰਮਨ ਜਾਰੀ ਕੀਤੇ ਹਨ। 

ਕਰਨ ਤੰਵਰ ਨੇ ਦਾਅਵਾ ਕੀਤਾ ਸੀ ਆਪ ਵਿਧਾਇਕ ਅਮਾਨਾਤੁੱਲ੍ਹਾ ਖਾਨ ਅਤੇ ਸੁਰਿੰਦਰ ਸਿੰਘ, ਪਾਰਟੀ ਕਨਵੀਨਰ ਦਿਲੀਪ ਪਾਂਡੇ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਸ ਖਿਲਾਫ ਐਨਡੀਐਮਸੀ ਅਫਸਰ ਐਮਐਮ ਖਾਨ ਦੇ ਕਤਲ ਵਿੱਚ ਸ਼ਾਮਿਲ ਹੋਣ ਦਾ ਦੋਸ਼ ਲਾਇਆ ਸੀ, ਜਿਸ ਨੂੰ 2016 ਵਿੱਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। 

ਤੰਵਰ ਨੇ ਦੋਸ਼ ਲਾਇਆ ਹੈ ਕਿ ਇਹਨਾਂ ਆਗੂਆਂ ਨੇ ਉਸਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ