ਗੁਰਦਾਸਪੁਰ ਤੋਂ ਹਾਰੇ ਸੁਨੀਲ ਜਾਖੜ ਨੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ

ਗੁਰਦਾਸਪੁਰ ਤੋਂ ਹਾਰੇ ਸੁਨੀਲ ਜਾਖੜ ਨੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ
ਸੁਨੀਲ ਜਾਖੜ

ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਹਾਰਨ ਬਾਅਦ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਪਾਰਟੀ ਦੇ ਹੱਕ ਵਿੱਚ ਨਤੀਜੇ ਬਹੁਤ ਵਧੀਆ ਨਹੀਂ ਆਏ ਜਿਸਦੀ ਜ਼ਿੰਮੇਵਾਰੀ ਵੀ ਉਹ ਖੁਦ ਲੈਂਦੇ ਹਨ।

ਜਾਖੜ ਨੇ ਮੀਡੀਆ ਨੂੰ ਕਿਹਾ ਕਿ ਜਦੋਂ ਉਹ ਖੁਦ ਆਪਣੀ ਸੀਟ ਹੀ ਨਹੀਂ ਜਿੱਤ ਸਕੇ ਤਾਂ ਉਹਨਾਂ ਨੂੰ ਪਾਰਟੀ ਪ੍ਰਧਾਨ ਰਹਿਣ ਦਾ ਕੋਈ ਹੱਕ ਨਹੀਂ ਹੈ।

ਆਪਣੀ ਚਿੱਠੀ ਵਿੱਚ ਉਹਨਾਂ ਲਿਖਿਆ ਕਿ ਕਾਂਗਰਸ ਪ੍ਰਧਾਨ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਵਾਡਰਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੂਰਨ ਸਹਿਯੋਗ ਦੇ ਬਾਅਦ ਵੀ ਉਹ ਆਪਣੀ ਸੀਟ ਜਿੱਤਣ ਵਿੱਚ ਨਾਕਾਮ ਰਹੇ। 

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਤੋਂ ਪਹਿਲਾਂ ਝਾਰਖੰਡ, ਉਡੀਸਾ ਅਤੇ ਉੱਤਰ ਪ੍ਰਦੇਸ਼ ਦੇ ਕਾਂਗਰਸ ਪ੍ਰਧਾਨ ਵੀ ਚੋਣਾਂ ਵਿੱਚ ਕਾਂਗਰਸ ਨੂੰ ਹੋਈ ਬੁਰੀ ਹਾਰ ਕਾਰਨ ਅਸਤੀਫੇ ਦੇ ਚੁੱਕੇ ਹਨ। ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਇਹਨਾਂ ਅਸਤੀਫਿਆਂ 'ਤੇ ਕੀ ਫੈਂਸਲਾ ਲੈਂਦੀ ਹੈ ਇਹ ਆਉਣ ਵਾਲੇ ਦਿਨਾਂ ਵਿੱਚ ਪਤਾ ਲੱਗੇਗਾ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ