ਭਾਜਪਾ ਨੇ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਿਆ

ਭਾਜਪਾ ਨੇ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਿਆ

ਗੁਰਦਾਸਪੁਰ: ਵਿਨੋਦ ਖੰਨਾ ਦੀ ਮੌਤ ਮਗਰੋਂ ਗੁਰਦਾਸਪੁਰ ਸੀਟ ਤੇ ਭਾਜਪਾ ਨੇ ਇੱਕ ਹੋਰ ਫਿਲਮੀ ਸਿਤਾਰੇ ਨੂੰ ਉਤਾਰਿਆ ਹੈ। ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਭਾਜਪਾ ‘ਚ ਸ਼ਾਮਲ ਹੋਏ ਤੇ ਭਾਜਪਾ ਆਗੂ ਤੇ ਭਾਰਤ ਦੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰੈਸ ਕਾਂਨਫੰਰਸ ਵਿਚ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। 

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੋਂ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਭਾਜਪਾ ਦੇ ਐਮ.ਪੀ ਰਹਿ ਚੁੱਕੇ ਹਨ। ਕਾਂਗਰਸ ਦੇ ਸੁਨੀਲ ਜਾਖੜ ਨਾਲ ਹੋਵੇਗਾ ਸੰਨੀ ਦਿਓਲ ਦਾ ਮੁਕਾਬਲਾ।