ਤ੍ਰਿਲੋਕਪੁਰੀ ਵਿੱਚ ਸਿੱਖ ਕਤਲੇਆਮ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ 15 ਦੋਸ਼ੀਆਂ ਨੂੰ ਬਰੀ ਕੀਤਾ

ਤ੍ਰਿਲੋਕਪੁਰੀ ਵਿੱਚ ਸਿੱਖ ਕਤਲੇਆਮ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ 15 ਦੋਸ਼ੀਆਂ ਨੂੰ ਬਰੀ ਕੀਤਾ

ਨਵੀਂ ਦਿੱਲੀ: ਨਵੰਬਰ 1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਅੱਜ ਭਾਰਤ ਦੀ ਸੁਪਰੀਮ ਕੋਰਟ ਨੇ 15 ਲੋਕਾਂ ਨੂੰ ਬਰੀ ਕਰ ਦਿੱਤਾ ਹੈ। ਦਿੱਲੀ ਦੇ ਤ੍ਰਿਲੋਕਪੁਰੀ ਵਿੱਚ ਕਤਲ ਕੀਤੇ ਗਏ ਸਿੱਖਾਂ ਦੇ ਇਸ ਮਾਮਲੇ ਵਿੱਚ ਇਹਨਾਂ ਲੋਕਾਂ ਨੂੰ ਬਰੀ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਲੋਕਾਂ ਖਿਲਾਫ ਕੋਈ ਸਬੂਤ ਨਹੀਂ ਹਨ। 

ਇਸ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੇ ਮੇਜ ਨੇ ਕੀਤੀ। ਅਦਾਲਤ ਨੇ ਕਿਹਾ ਕਿ ਪੁਲਿਸ ਖ਼ੁਦ ਮੰਨ ਰਹੀ ਹੈ ਕਿ ਕਤਲੇਆਮ ਵਿਚ ਇਨ੍ਹਾਂ ਲੋਕਾਂ ਨੂੰ ਕਿਸੇ ਨੇ ਨਹੀਂ ਵੇਖਿਆ ਸੀ ਤੇ ਨਾ ਹੀ ਕਿਸੇ ਨੇ ਇਨ੍ਹਾਂ ਦੀ ਪਛਾਣ ਕੀਤੀ ਹੈ। ਅਜਿਹੇ ਵਿਚ ਸਵਾਲ ਉੱਠਦਾ ਹੈ ਕਿ ਹਾਈਕੋਰਟ ਨੇ ਇਨ੍ਹਾਂ ਨੂੰ ਸਜਾ ਕਿਵੇਂ ਦੇ ਦਿੱਤੀ। ਤ੍ਰਿਲੋਕਪੁਰੀ ਵਿੱਚ ਪੁਲਿਸ ਨੇ 95 ਲਾਸ਼ਾਂ ਬਰਾਮਤ ਕਰਨ ਦਾ ਦਾਅਵਾ ਕੀਤਾ ਸੀ। 

ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿਚ ਅਗਜਨੀ ਕਰਨ ਤੇ ਸਿੱਖਾਂ ਦਾ ਕਤਲੇਆਮ ਕਰਨ ਦੇ ਮਾਮਲੇ ਵਿਚ ਇਨ੍ਹਾਂ ਲੋਕਾਂ ਨੂੰ ਦੋਸ਼ੀ ਠਹਿਰਾਇਆ ਸੀ। ਦਿੱਲੀ ਹਾਈਕੋਰਟ ਨੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਤਕਰੀਬਨ 83 ਲੋਕਾਂ ਨੂੰ ਦੋਸ਼ੀ ਠਹਿਰਾਇਆ ਸੀ ਤੇ 5 ਸਾਲ ਜੇਲ੍ਹ ਦੀ ਸਜਾ ਸੁਣਾਉਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਦੋਸ਼ੀਆਂ ਨੇ ਇਸ ਫੈਸਲੇ ਖ਼ਿਲਾਫ਼ ਹਾਈ ਕੋਰਟ ਵਿਚ ਅਪੀਲ ਕੀਤੀ ਸੀ। ਹਾਈਕੋਰਟ ਨੇ ਇਨ੍ਹਾਂ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ ਤੇ 4 ਹਫਤਿਆਂ ਵਿਚ ਆਤਮਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਬਾਅਦ ਵਿਚ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ