ਸੁਸ਼ਮਾ ਸਵਰਾਜ ਦੀ ਮੌਤ ਹੋਈ

ਸੁਸ਼ਮਾ ਸਵਰਾਜ ਦੀ ਮੌਤ ਹੋਈ

ਨਵੀਂ ਦਿੱਲੀ: ਭਾਜਪਾ ਦੀ ਉੱਚ ਆਗੂ ਅਤੇ ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਮੌਤ ਹੋ ਗਈ ਹੈ। ਕੁੱਝ ਸਮਾਂ ਪਹਿਲਾਂ ਸੁਸ਼ਮਾ ਸਵਰਾਜ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਸੀ। ਸੁਸ਼ਮਾ ਸਵਰਾਜ ਨੂੰ ਦਿੱਲੀ ਦੇ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਦੀ ਮੌਤ ਹੋ ਗਈ ਹੈ।

ਇਸ ਗੱਲ ਦੀ ਸਭ ਤੋਂ ਪਹਿਲੀ ਪੁਸ਼ਟੀ ਕਾਂਗਰਸ ਪਾਰਟੀ ਦੇ ਅਧਿਕਾਰਤ ਟਵਿੱਟਰ ਖਾਤੇ ਤੋਂ ਕੀਤੀ ਗਈ ਹੈ। ਕਾਂਗਰਸ ਪਾਰਟੀ ਨੇ ਸੁਸ਼ਮਾ ਸਵਰਾਜ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।

ਸੁਸ਼ਮਾ ਸਵਰਾਜ ਦੀ ਉਮਰ ੬੭ ਸਾਲ ਦੀ ਸੀ। ਸੁਸ਼ਮਾ ਸਵਰਾਜ ਦਾ ਜਨਮ ੧੪ ਫਰਵਰੀ ੧੯੫੩ ਨੂੰ ਅੰਬਾਲਾ ਕੈਂਟ ਵਿਖੇ ਹੋਇਆ ਸੀ। ਸੁਸ਼ਮਾ ਸਵਰਾਜ ਦੇ ਪਿਤਾ ਹਰਦੇਵ ਸ਼ਰਮਾ ਆਰ.ਐੱਸ.ਐੱਸ ਦੇ ਮੈਂਬਰ ਸੀ। ਸੁਸ਼ਮਾ ਸਵਰਾਜ ਨੇ ਪੰਜਾਬ ਯੂਨੀਵਰਸਿਟੀ ਤੋਂ ਵਕਾਲਤ ਦੀ ਪੜ੍ਹਾਈ ਕੀਤੀ ਤੇ ਸੁਪਰੀਮ ਕੋਰਟ ਵਿੱਚ ਵਕਾਲਤ ਕੀਤੀ।