ਸਵਿਜ਼ਰਲੈਂਡ ਦੇ ਬੈਂਕਾਂ ਵਿੱਚ ਜਮ੍ਹਾ ਕਾਲੇ ਧੰਨ ਦੇ ਖਾਤਾਧਾਰਕਾਂ ਦੀ ਸੂਚੀ ਭਾਰਤ ਸਰਕਾਰ ਨੂੰ ਮਿਲੀ

ਸਵਿਜ਼ਰਲੈਂਡ ਦੇ ਬੈਂਕਾਂ ਵਿੱਚ ਜਮ੍ਹਾ ਕਾਲੇ ਧੰਨ ਦੇ ਖਾਤਾਧਾਰਕਾਂ ਦੀ ਸੂਚੀ ਭਾਰਤ ਸਰਕਾਰ ਨੂੰ ਮਿਲੀ

ਨਵੀਂ ਦਿੱਲੀ: ਸਵਿਜ਼ਰਲੈਂਡ ਦੇ ਬੈਂਕਾਂ ਵਿੱਚ ਪੈਸਾ ਰੱਖਣ ਵਾਲੇ ਭਾਰਤੀਆਂ ਦੀ ਪਹਿਲੀ ਸੂਚੀ ਭਾਰਤ ਸਰਕਾਰ ਨੂੰ ਹਾਸਿਲ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਵਿਕਾਸਸ਼ੀਲ ਦੇਸ਼ਾਂ ਵੱਲੋਂ ਟੈਕਸ ਤੋਂ ਬਚਣ ਲਈ ਅਤੇ ਗੈਰਕਾਨੂੰਨੀ ਵਸੀਲਿਆਂ ਨਾਲ ਬਣਾਈ ਰਾਸ਼ੀ ਨੂੰ ਸਵਿਜ਼ਰਲੈਂਡ ਦੇ ਬੈਂਕਾਂ ਵਿੱਚ ਰੱਖਣ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਇਹਨਾਂ ਖਾਤਾਧਾਰਕਾਂ ਦੀ ਜਾਣਕਾਰੀ ਜਨਤਕ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦਬਾਅ ਦੇ ਚਲਦਿਆਂ ਆਟੋਮੈਟਿਕ ਐਕਸਚੈਂਜ ਆਫ ਇਨਫੋਰਮੇਸ਼ਨ ਨੀਤੀ ਤਹਿਤ ਸਵਿਜ਼ਰਲੈਂਡ ਦੇ ਫੈਡਰਲ ਟੈਕਸ ਐਡਮਿਨਿਸਟਰੇਸ਼ਨ (ਐਫਟੀਏ) ਵੱਲੋਂ 75 ਦੇਸ਼ਾਂ ਨਾਲ ਖਾਤਾਧਾਰਕਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹਨਾਂ 75 ਦੇਸ਼ਾਂ ਵਿੱਚ ਭਾਰਤ ਵੀ ਸ਼ਾਮਿਲ ਹੈ।

ਇਹ ਸਾਰੀ ਜਾਣਕਾਰੀ ਐਫਟੀਏ ਦੇ ਬੁਲਾਰੇ ਵੱਲੋਂ ਦਿੱਤੀ ਗਈ ਹੈ। ਇਹ ਪਹਿਲੀ ਵਾਰ ਹੈ ਜਦੋਂ ਇਸ ਨਵੀਂ ਨੀਤੀ ਅਧੀਨ ਭਾਰਤ ਨੂੰ ਸਵਿਜ਼ਰਲੈਂਡ ਦੇ ਬੈਂਕਾਂ ਵਿੱਚ ਖਾਤਾਧਾਰਕ ਭਾਰਤੀ ਨਾਗਰਿਕਾਂ ਦੀ ਜਾਣਕਾਰੀ ਮਿਲੀ ਹੈ। ਇਸ ਨੀਤੀ ਅਧੀਨ ਹੁਣ ਮੋਜੂਦਾ ਸਮੇਂ ਚੱਲ ਰਹੇ ਖਾਤਿਆਂ ਅਤੇ 2018 ਵਿੱਚ ਬੰਦ ਹੋਏ ਖਾਤਿਆਂ ਦੀ ਜਾਣਕਾਰੀ ਸਾਂਝੀ ਕਰਨ ਦੀ ਮਦ ਹੈ। ਐਫਟੀਏ ਦੇ ਬੁਲਾਰੇ ਨੇ ਦੱਸਿਆ ਕਿ ਅਜਿਹੀ ਅਗਲੀ ਸੂਚੀ ਸਤੰਬਰ 2020 ਵਿੱਚ ਸਾਂਝੀ ਕੀਤੀ ਜਾਵੇਗੀ।
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।