ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਰਾਜਨੀਤਕ ਗੱਲਬਾਤ ਰਾਹੀਂ ਹੱਲ ਕਰਨ ਐਸਵਾਈਐਲ ਦਾ ਮਸਲਾ: ਸੁਪਰੀਮ ਕੋਰਟ

ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਰਾਜਨੀਤਕ ਗੱਲਬਾਤ ਰਾਹੀਂ ਹੱਲ ਕਰਨ ਐਸਵਾਈਐਲ ਦਾ ਮਸਲਾ: ਸੁਪਰੀਮ ਕੋਰਟ
ਪੰਜਾਬ ਵਿਚ ਐਸਵਾਈਐਲ ਖਿਲਾਫ ਪੋਸਟਰ ਲਾਉਂਦੇ ਹੋਏ ਨੌਜਵਾਨ

ਅੰਮ੍ਰਿਤਸਰ ਟਾਈਮਜ਼ ਬਿਊਰੋ

ਭਾਰਤ ਦੀ ਸੁਪਰੀਮ ਕੋਰਟ ਵਿਚ ਅੱਜ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਮਾਮਲੇ 'ਤੇ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਆਪਸੀ ਸਹਿਮਤੀ ਨਾਲ ਮਸਲਾ ਹੱਲ ਕਰਨ ਲਈ ਕਿਹਾ ਹੈ। 

ਜੱਜ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਜੱਜਾਂ ਦੇ ਮੇਜ ਨੇ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਉੱਚ ਪੱਧਰੀ ਰਾਜਨੀਤਕ ਗੱਲਬਾਤ ਹੋਣੀ ਚਾਹੀਦੀ ਹੈ। ਅਦਾਲਤ ਨੇ ਦੋਵਾਂ ਸਰਕਾਰਾਂ ਨੂੰ ਕਿਹਾ ਕਿ ਉਹ ਸਪਸ਼ਟ ਕਰਨ ਕਿ ਉਹ ਇਸ ਮਸਲੇ ਨੂੰ ਆਪਸੀ ਗੱਲਬਾਤ ਨਾਲ ਹੱਲ ਕਰ ਸਕਦੇ ਹਨ ਜਾਂ ਨਹੀਂ। 

ਹੁਣ ਇਸ ਮਾਮਲੇ 'ਤੇ ਅਗਲੀ ਸੁਣਵਾਈ ਅਗਸਤ ਦੇ ਤੀਜੇ ਹਫਤੇ ਹੋ ਸਕਦੀ ਹੈ।