ਅਫਗਾਨਿਸਤਾਨ ਗੁਰਦੁਆਰਾ ਸਾਹਿਬ ਹਮਲੇ ਵਿਚ ਸਾਡਾ ਕੋਈ ਹੱਥ ਨਹੀਂ: ਤਾਲਿਬਾਨ
ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਸਥਿਤ ਗੁਰਦੁਆਰਾ ਸਾਹਿਬ 'ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਸਬੰਧੀ ਬਿਆਨ ਜਾਰੀ ਕਰਦਿਆਂ ਤਾਲਿਬਾਨ ਨੇ ਕਿਹਾ ਹੈ ਕਿ ਇਸ ਹਮਲੇ ਨਾਲ ਉਹਨਾਂ ਦਾ ਕੋਈ ਸਬੰਧ ਨਹੀਂ ਹੈ। ਤਾਲਿਬਾਨ ਦੇ ਬੁਲਾਰੇ ਨੇ ਟਵੀਟ ਕੀਤਾ ਹੈ ਕਿ, "ਕਾਬੁਲ ਦੇ ਸ਼ੋਰਾ ਬਜ਼ਾਰ ਇਲਾਕੇ ਵਿਚ ਅੱਜ ਹੋਏ ਹਮਲੇ ਦਾ ਇਸਲਾਮਿਕ ਅਮੀਰਾਤ ਨਾਲ ਕੋਈ ਸਬੰਧ ਨਹੀਂ ਹੈ।"
ਜ਼ਿਕਰਯੋਗ ਹੈ ਕਿ ਇਸ ਹਮਲੇ 'ਚ ਹੁਣ ਤੱਕ ਚਾਰ ਸਿੱਖਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਹੋਰ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।
ਜਿਸ ਸਮੇਂ ਇਹ ਹਮਲਾ ਹੋਇਆ ਉਸ ਸਮੇਂ ਗੁਰਦੁਆਰਾ ਸਾਹਿਬ ਵਿਚ ਸਮਾਗਮ ਚੱਲ ਰਿਹਾ ਸੀ ਤੇ ਸੰਗਤਾਂ ਜੁੜੀਆਂ ਹੋਈਆਂ ਸਨ। ਹਮਲੇ ਮੌਕੇ ਗੁਰਦੁਆਰਾ ਸਾਹਿਬ ਵਿਚ 200 ਦੇ ਕਰੀਬ ਸੰਗਤਾਂ ਦੀ ਗਿਣਤੀ ਦੱਸੀ ਜਾ ਰਹੀ ਹੈ।
ਹਮਲਾਵਰਾਂ ਅਤੇ ਅਫਗਾਨੀ ਫੌਜੀਆਂ ਦਰਮਿਆਨ ਕਾਫੀ ਗੋਲੀਬਾਰੀ ਹੋਣ ਦੀਆਂ ਖਬਰਾਂ ਹਨ।
#وضاحت:
— Zabihullah (..ذبـــــیح الله م ) (@Zabehulah_M33) March 25, 2020
د کابل ښار شور بازار سیمه کې نننۍ حمله د اسلامي امارت مجاهدینو پورې اړه نه لري.#توضیحات:
حمله امروز در منطقه شور بازار شهر کابل ربطی به مجاهدین امارت اسلامی نه دارد.
ਸਬੰਧਿਤ ਖ਼ਬਰ: ਅਫਗਾਨਿਸਤਾਨ ਵਿਚ ਗੁਰਦੁਆਰਾ ਸਾਹਿਬ 'ਤੇ ਹਮਲਾ; 4 ਮੌਤਾਂ
ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।
Comments (0)