ਜਗਦੇਵ ਸਿੰਘ ਤਲਵੰਡੀ ਦਾ ਪਰਿਵਾਰ ਵੀ ਢੀਂਡਸਾ ਧੜੇ ਵਿਚ ਸ਼ਾਮਲ ਹੋਵੇਗਾ

ਜਗਦੇਵ ਸਿੰਘ ਤਲਵੰਡੀ ਦਾ ਪਰਿਵਾਰ ਵੀ ਢੀਂਡਸਾ ਧੜੇ ਵਿਚ ਸ਼ਾਮਲ ਹੋਵੇਗਾ
ਜਗਦੇਵ ਸਿੰਘ ਤਲਵੰਡੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਵਾਜਪਈ ਨਾਲ ਮੁਲਾਕਾਤ ਵੇਲੇ ਦੀ ਪੁਰਾਣੀ ਤਸਵੀਰ

ਅੰਮ੍ਰਿਤਸਰ ਟਾਈਮਜ਼ ਬਿਊਰੋ
ਬਾਦਲ ਦਲ ਨਾਲੋਂ ਵੱਖ ਹੋ ਕੇ ਨਵੀਂ ਪਾਰਟੀ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੇਂਦਰੀ ਧੁਰੇ ਨਾਲ ਜੁੜੇ ਮੰਨੇ ਜਾਂਦੇ ਪਰਿਵਾਰਾਂ ਤਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਆਪਣੀ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹੁਣ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਰਹੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਅਤੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਆਪਣੇ ਸਾਥੀਆਂ ਸਮੇਤ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਨ ਜਾ ਰਹੇ ਹਨ। 

ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਟਕਸਾਲੀ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਦੱਸਿਆ ਕਿ ਵੀਰਵਾਰ ਨੂੰ ਸਵੇਰੇ 11 ਵਜੇ ਜਥੇਦਾਰ ਤਲਵੰਡੀ ਆਪਣੇ ਸਾਥੀਆਂ ਸਮੇਤ ਢੀਂਡਸਾ ਦੀ ਅਗਵਾਈ ਹੇਠ ਨਵੇਂ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਕੋਵਿਡ-19 ਸਬੰਧੀ ਜ਼ਰੂਰੀ ਹਦਾਇਤਾਂ ਅਤੇ ਸੋਸ਼ਲ ਡਿਸਟੈਂਸੀ ਨੂੰ ਧਿਆਨ ਵਿੱਚ ਰੱਖਦਿਆਂ ਮੁਹਾਲੀ ਸਥਿਤ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਫੇਜ਼-11 ਵਿੱਚ ਇਕ ਸਾਧਾਰਨ ਜਿਹਾ ਪ੍ਰੋਗਰਾਮ ਰੱਖਿਆ ਗਿਆ ਹੈ। ਜਿਸ ਵਿੱਚ ਬਹੁਤ ਹੀ ਘੱਟ ਵਿਅਕਤੀਆਂ ਨੂੰ ਪਹੁੰਚਣ ਲਈ ਸੱਦਾ ਗਿਆ ਹੈ।

ਜਥੇਦਾਰ ਜਗਦੇਵ ਸਿੰਘ ਤਲਵੰਡੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿਣ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਸਨ। ਉਹ 2014 ਵਿਚ ਅਕਾਲ ਚਲਾਣਾ ਕਰ ਗਏ ਸਨ। ਮੰਨਿਆ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਗਦੇਵ ਸਿੰਘ ਤਲਵੰਡੀ ਨੂੰ ਵੀ ਆਪਣਾ ਮੁੱਖ ਮੁਕਾਬਲੇਦਾਰ ਸਮਝਿਆ ਜਾਂਦਾ ਸੀ। ਇਹੀ ਕਾਰਨ ਰਿਹਾ ਕਿ 21ਵੀਂ ਸਦੀ ਦੀ ਅਕਾਲੀ ਰਾਜਨੀਤੀ ਵਿਚ ਜਗਦੇਵ ਸਿੰਘ ਤਲਵੰਡੀ ਦੀ ਉਹ ਥਾਂ ਨਹੀਂ                  ਰਣਜੀਤ ਸਿੰਘ ਤਲਵੰਡੀ             ਰਹੀ ਜੋ 20ਵੀਂ ਸਦੀ ਦੇ ਦੂਜੇ ਅੱਧ ਵਿਚ ਸੀ।