ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਕਾਇਮ ਰਹੇਗਾ

ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਕਾਇਮ ਰਹੇਗਾ

 *ਗਠਜੋੜ ਨੂੰ ਲੈ ਕੇ ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ

  ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕਰਨ ਤੋਂ ਬਾਅਦ ਉਨ੍ਹਾਂ ਨੇ ਹੁਣ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਮੌਜੂਦਾ ਗਠਜੋੜ ਬਰਕਰਾਰ ਰਹੇਗਾ। ਨਵੀਂ ਦਿੱਲੀ ਵਿਖੇ ਆਪਣੀ ਰਿਹਾਇਸ਼ 'ਤੇ ਪਾਰਟੀ ਦੀ ਪੰਜਾਬ ਇਕਾਈ ਨਾਲ ਮੀਟਿੰਗ ਦੌਰਾਨ ਮਾਇਆਵਤੀ ਨੇ ਕਿਹਾ ਕਿ  ਉਨ੍ਹਾਂ ਦੀ ਪਾਰਟੀ ਮੌਜੂਦਾ ਗਠਜੋੜ ਨੂੰ ਨੁਕਸਾਨ ਪਹੁੰਚਾਉਣ ਲਈ ਕਦੇ ਵੀ ਪਹਿਲ ਨਹੀਂ ਕਰੇਗੀ। ਦੂਜੇ ਪਾਸੇ ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸੂਬਾ ਇਕਾਈ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਸਾਡੀ ਪਾਰਟੀ ਹਾਈਕਮਾਂਡ ਜਲਦੀ ਹੀ ਅਕਾਲੀ ਲੀਡਰਸ਼ਿਪ ਨਾਲ ਮੀਟਿੰਗ ਤੋਂ ਬਾਅਦ ਲਵੇਗੀ।