ਕੇਂਦਰ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਤੇ ਲਖਬੀਰ ਲੰਡਾ  ਐਲਾਨਿਆ ਖਾੜਕੂ

ਕੇਂਦਰ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਤੇ ਲਖਬੀਰ ਲੰਡਾ  ਐਲਾਨਿਆ ਖਾੜਕੂ

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਸੀ ਗੋਲਡੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ: ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ  ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਖਾੜਕੂ ਐਲਾਨ ਕੀਤਾ ਹੈ।

 ਗੋਲਡੀ ਬਰਾੜ ਸਿੱਧੂ ਮੂਸੇਵਾਲਾ ਹੱਤਿਆਕਾਂਡ ਦਾ ਮਾਸਟਰਮਾਈਂਡ ਹੈ।ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਨੇ ਬਰਾੜ ਦਾ ਨਾਂ ਦੇਸ਼ ਦੇ ਚੋਟੀ ਦੇ 25 ਲੋੜੀਂਦੇ ਅਪਰਾਧੀਆਂ ਵਿੱਚ ਸ਼ਾਮਲ ਕੀਤਾ ਸੀ। 2017 ਵਿਚ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਪਹੁੰਚੇ 29 ਸਾਲਾ ਨੌਜਵਾਨ ਨੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ  ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਸੋਸ਼ਲ ਮੀਡੀਆ 'ਤੇ ਇਸ ਕਤਲਕਾਂਡ ਦੀ ਜ਼ਿੰਮੇਵਾਰ ਲਈ ਸੀ। ਗੋਲਡੀ ਉਦੋਂ ਤੋਂ ਭਗੌੜਾ ਹੈ।

 ਲੰਡਾ ਸਬੰਧੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਉਹ ਖਾਲਿਸਤਾਨੀ ਸਮੂਹ ਬੱਬਰ ਖਾਲਸਾ ਨਾਲ ਸਬੰਧਿਤ ਹੈ ਤੇ ਉਸ ਨੇ 2021 ਦੌਰਾਨ ਮੁਹਾਲੀ ਵਿਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਹਮਲੇ ਦੀ ਯੋਜਨਾ ਬਣਾਈ ਸੀ । ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਲੰਡਾ 2017 ਵਿਚ ਕੈਨੇਡਾ ਭੱਜ ਗਿਆ ਸੀ । ਉਹ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਜਿਸ ਨੇ ਬੱਬਰ ਖਾਲਸਾ. ਨਾਲ ਹੱਥ ਮਿਲਾਇਆ ਸੀ ।