ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਪਰਿਵਾਰ ਵਲੋਂ ਜਗਰਾਉਂ ਥਾਣੇ ਦਰਜ ਕਰਵਾਈ ਸ਼ਿਕਾਇਤ

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਪਰਿਵਾਰ ਵਲੋਂ ਜਗਰਾਉਂ  ਥਾਣੇ ਦਰਜ ਕਰਵਾਈ ਸ਼ਿਕਾਇਤ

ਮਾਮਲਾ ਸ਼ਹੀਦ ਜਥੇਦਾਰ ਕਾਉਂਕੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਜਗਰਾਉਂ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਅਤੇ ਵਕੀਲਾਂ ਦੇ ਪੈਨਲ ਨੇ ਬੀਤੇ ਦਿਨੀਂ ਜਗਰਾਉਂ ਥਾਣੇ ਪੁੱਜ ਕੇ ਭਾਈ ਕਾਉਂਕੇ ਦੀ ਪਤਨੀ ਗੁਰਮੇਲ ਕੌਰ ਤੇ ਸਪੁੱਤਰ ਹਰੀ ਸਿੰਘ ਰਾਹੀਂ ਸ਼ਿਕਾਇਤ ਦਰਜ ਕਰਵਾਈ ।ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਿੰਗ ਦੇ ਮੁਖੀ ਭਗਵਾਨ ਸਿੰਘ ਸਿਆਲਕਾ ਨੇ ਕਿਹਾ ਕਿ ਜਥੇਦਾਰ ਕਾਉਂਕੇ ਨੂੰ ਕਾਂਗਰਸ ਸਰਕਾਰ ਦੇ ਸਮੇਂ ਨਾਜਾਇਜ਼ ਪੁਲਿਸ ਹਿਰਾਸਤ ਵਿਚ ਰੱਖਦਿਆਂ ਅਣਮਨੁੱਖੀ ਢੰਗ ਨਾਲ ਜ਼ਬਰ ਜੁਲਮ ਕਰਕੇ ਸ਼ਹੀਦ ਕੀਤਾ ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਰਿਵਾਰ ਨੂੰ ਇਨਸਾਫ਼ ਦਿਵਾਏਗੀ ਅਤੇ ਇਸ ਸਬੰਧੀ ਮੁਕੱਦਮਾ ਦਰਜ ਕਰਨ ਲਈ ਸ਼ਿਕਾਇਤ ਅਤੇ ਸਾਰੇ ਤੱਥ ਪੁਲਿਸ ਨੂੰ ਦਿੱਤੇ ਗਏ ਹਨ ।ਇਸ ਮੌਕੇ ਥਾਣਾ ਮੁਖੀ ਨਰਿੰਦਰ ਸਿੰਘ ਨੇ ਕਿਹਾ ਕਿ ਭਾਈ ਕਾਉਂਕੇ ਦੇ ਮਾਮਲੇ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ ।ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਅਤੇ ਪੜਤਾਲ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।