ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਿੰਦੇ ਤੋਂ ਮੁਲਾਕਾਤ ਲਈ ਸਮਾਂ ਮੰਗਿਆ

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਿੰਦੇ ਤੋਂ ਮੁਲਾਕਾਤ ਲਈ ਸਮਾਂ ਮੰਗਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਦਿਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕੀ ਬੋਰਡ ਦੇ ਪੁਨਰਗਠਨ ਸਬੰਧੀ ਲਏ ਫ਼ੈਸਲੇ ਦੇ ਮੁੱਦੇ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ’ਚ ਤਬਦੀਲੀ ਰੋਕਣ ਦੀ ਮੰਗ ਕੀਤੀ ਹੈ ਤੇ ਇਸ ਮਾਮਲੇ ’ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਮੰਗ ਪੱਤਰ ਵੀ ਸੌਂਪਿਆ ਹੈ। ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਹਾਲੇ ਮਹਾਰਾਸ਼ਟਰ ਸਰਕਾਰ ਨੇ ਸਿਰਫ ਇਕ ਤਜਵੀਜ਼ ਕੈਬਨਿਟ ਵਿੱਚ ਪਾਸ ਕੀਤੀ ਹੈ ਜਿਸ ਨੂੰ ਰੁਕਵਾਇਆ ਜਾਵੇਗਾ।