ਜਰਮਨੀ ਦੇ ਗੁਰਦੁਅਰਾ ਸਿੱਖ ਸੈਂਟਰ ਵਿੱਚ ਜੂਨ 84 ਦੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਗਿਆ ਸ਼ਹੀਦੀ ਸਮਾਗਮ
ਸ਼ਹੀਦਾਂ ਨੂੰ ਸਮਰਪਿਤ ਲਗਾਈ ਗਈ ਯਾਦਗਰੀ ਪ੍ਰਦਰਸ਼ਨੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 12 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੇ ਪ੍ਰਬੰਧਕ ਸੇਵਾਦਾਰਾਂ ਨੇ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਤੀਜੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਸਜੇ ਹੋਏ ਦੀਵਾਨ ਵਿੱਚ ਨੌਜਵਾਨ ਬੱਚਿਆ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਜਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਤੇ ਦੇਸ਼ ਪੰਜਾਬ ਤੋ ਵਿਸ਼ੇਸ਼ ਤੌਰਤੇ ਪੰਹੁਚੇ ਪੰਥ ਪ੍ਰਸਿੱਧ ਭਾਈ ਅਵਤਾਰ ਸਿੰਘ ਦੁਲੋ ਦੇ ਜਥੇ ਨੇ ਕਵੀਸ਼ਰੀ ਵਾਰਾ ਦੁਆਰਾਂ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕੀਤੇ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਅਵਤਾਰ ਸਿੰਘ, ਭਾਈ ਹੀਰਾ ਸਿੰਘ ਮੱਤੇਵਾਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਭਾਈ ਜਗਤਾਰ ਸਿੰਘ ਮਾਹਲ, ਪ੍ਰਧਾਨ ਭਾਈ ਬਲਕਾਰ ਸਿੰਘ, ਭਾਈ ਨਰਿੰਦਰ ਸਿੰਘ ਘੋਤੜਾ ਨੇ ਵੀਚਾਰਾ ਦੀ ਸਾਂਝ ਪਾਈ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕਰਦਿਆਂ ਹੋਇਆਂ ਬੁਲਾਰਿਆਂ ਨੇ ਕਿਹਾ ਕਿ ਭਾਰਤੀ ਫੌਜਾਂ ਨੇ ਜੂਨ 84 ਵਿੱਚ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੁ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾਂ ਨਾਲ ਮਨਾਉਣ ਲਈ ਸ਼੍ਰੀ ਦਰਬਾਰ ਸਾਹਿਬ ਤੇ ਹੋਰ ਇਤਿਹਾਸਿਕ ਗੁਰਦੁਆਰਾਂ ਸਾਹਿਬਾਂ ਵਿੱਚ ਇਕੱਤਰ ਹੋਈਆਂ ਸੰਗਤਾਂ ਤੇ ਪੂਰੇ ਪੰਜਾਬ ਵਿੱਚ ਕਰਫਿਊ ਲਗਾ ਕੇ ਰੂਹਾਨੀਅਤ ਦੇ ਪ੍ਰਤੀਕ ਸ਼੍ਰੀ ਦਰਬਾਰ ਸਾਹਿਬ ਤੇ ਹੋਰ 38 ਗੁਰਧਾਮਾਂ ਤੇ ਟੈਕਾਂ ਤੋਪਾਂ ਨਾਲ ਹਮਲਾਂ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਨੂੰ ਢਹਿ ਢੇਰੀ ਤੇ ਸ਼੍ਰੀ ਦਰਬਾਰ ਸਾਹਿਬ ਨੂੰ ਗੋਲੀਆਂ ਨਾਲ ਛਲਣੀ ਛਲਣੀ ਕੀਤਾ ਸੀ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 2500 ਤੋਂ ਵੱਧ ਬੀੜਾਂ ਨੂੰ ਅੱਗਣ ਭੇਟ, ਹਜ਼ਾਰਾਂ ਸਿੰਘਾਂ ਸਿੰਘਣੀਆਂ ਭਝੰਗੀਆਂ ਇੱਥੋ ਤੱਕ ਦੁੱਧ ਚੁੰਘਦੇ ਬੱਚਿਆਂ ਨੂੰ ਵੀ ਨਿਰਦਈਪੁਣੇ ਦੀਆਂ ਸਭ ਸੀਮਾਂ ਉਲੰਘ ਕੇ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਹੀ ਨਹੀ ਕਰਾਇਆ ਸਗੋ ਹਿੰਦੋਸਤਾਨ ਦੀ ਹਕੂਮਤ ਨੇ ਜੂਨ 84 ਦਾ ਖੂਨੀ ਘੱਲੂਘਾਰਾ ਵਰਤਾਕੇ ਸਿੱਖ ਕੌਮ ਦੇ ਹਿਰਦਿਆਂ ਤੇ ਨਾ ਮਿਟਣ ਵਾਲੇ ਜੋ ਜ਼ਖਮ ਉੱਕਰ ਦਿੱਤੇ ਹਨ ਇਹ 39 ਸਾਲ ਬੀਤ ਜਾਣ ਤੋਂ ਬਾਅਦ ਵੀ ਜੂਨ ਦੇ ਪਹਿਲੇ ਹਫ਼ਤੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲੇ ਹਰ ਗੁਰਸਿੱਖ ਮਾਈ-ਭਾਈ ਨੂੰ ਟੈਂਕ ਹਰਿਮੰਦਰ ਸਾਹਿਬ ਦੀਆਂ ਪ੍ਰੀਕਰਮਾ ਅੰਦਰ ਨਹੀਂ ਬਲਕਿ ਆਪਣੀ ਛਾਤੀ ‘ਤੇ ਚੜ੍ਹੇ ਮਹਿਸੂਸ ਹੁੰਦੇ ਹਨ। ਤੋਪਾਂ ਦੇ ਗੋਲੇ ਅਕਾਲ ਤਖਤ ਸਾਹਿਬ 'ਤੇ ਨਹੀਂ ਸਗੋਂ ਆਪਣੇ ਸਾਰੇ ਵਜੂਦ 'ਤੇ ਡਿੱਗਦੇ ਮਹਿਸੂਸ ਹੁੰਦੇ ਹਨ! ਖਾਲਸਾ ਪੰਥ ਦੀ ਆਨ-ਸ਼ਾਨ ਲਈ ਆਵਾਜ਼ ਬੁਲੰਦ ਕਰਨ ਵਾਲੇ, 20ਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਸਿਪਾਹੀ ਬਾਬਾ ਜਰਨੈਲ ਸਿੰਘ ਜੀ ਦਾ ਸੁਨੇਹਾ ਕੌਮ ਨੂੰ ਬੜੀ ਚੰਗੀ ਤਰ੍ਹਾਂ ਯਾਦ ਹੈ - 'ਜਿਸ ਦਿਨ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ ਭਾਰਤੀ ਫੌਜ ਨੇ ਪੈਰ ਪਾਇਆ, ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ!’ ਸੰਤ ਜੀ ਦੀ ਸਿੰਘ-ਗਰਜਣਾ ਅੱਜ ਵੀ ਕੌਮੀ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਖਾਲਸਾ ਰਾਜ ਦੀ ਸ਼ਮ੍ਹਾਂ 'ਤੇ ਕੁਰਬਾਨ ਹੋਣ ਲਈ ਪ੍ਰੇਰਿਤ ਕਰ ਰਹੀ ਹੈ।
ਅਕਾਲ ਤਖਤ ਦੀ ਰਾਖੀ ਕਰਦਿਆ ਸ਼ਹੀਦੀ ਪਾਉਣ ਵਾਲੇ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਜਰਨਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ, ਭਾਈ ਮਹਿੰਗਾ ਸਿੰਘ ਬੱਬਰ ਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਦੀ ਯਾਦ ਅੱਜ ਵੀ ਖਾਲਸਾ ਰਾਜ ਦੇ ਸਿਪਾਹ ਸਿਲਾਰਾ ਦੇ ਰਾਹ ਨੂੰ ਰੁਸ਼ਨਾ ਰਹੀ ਹੈ। ਦੂਜੇ ਪਾਸੇ ਹਿੰਦੋਸਤਾਨ ਦੀ ਹਕੂਮਤ ਦਾ ਸਿੱਖਾਂ ਦੀ ਨਸਲਕੁਸ਼ੀ ਕਰਨ ਤੋਂ ਬਾਅਦ ਵੀ ਸਿੱਖ ਕੌਮ ਦੀਆਂ ਭਾਵਨਾਂ ਤੇ ਜ਼ਖਮਾਂ ਦੀ ਭਰਾਈ ਕਰਨ ਦੀ ਬਜਾਏ ਆਪਣੀ ਚਾਣਕੀਆਂ ਸਾਮ, ਭੇਦ, ਦਾਮ, ਦੰਡ ਦੀ ਨੀਤੀ ਵਰਤ ਕੇ ਇਸ ਸਾਰੇ ਕੁਝ ਨੂੰ ਭੁਲ ਜਾਣ ਤੇ ਭਲਾਉਣ ਦੀਆਂ ਸਲਾਹਾਂ ਦਿੱਤੀਆਂ ਜਾ ਰਿਹੀਆਂ ਹਨ ਜਿਸ ਵਿੱਚ ਸਿੱਖ ਕੌਮ ਦੇ ਮਰੀ ਹੋਈ ਜ਼ਮੀਰ ਵਾਲੇ ਆਗੂ ਵੀ ਆਪਣੇ ਨਿੱਜੀ ਸਵਾਰਥਾਂ ਦੀ ਖਾਤਰ ਕੌਮ ਨਾਲ ਹੋਏ ਇਸ ਕਹਿਰ ਨੂੰ ਭੁੱਲ ਗਏ ਹਨ ਤੇ ਕੌਮ ਨੂੰ ਭੁਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਪਰ ਜਗਦੀ ਜ਼ਮੀਰ, ਸ੍ਰੀ ਦਰਬਾਰ ਸਾਹਿਬ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਰਧਾਂ ਰੱਖਣ ਵਾਲੇ ਸਿੱਖ ਭਾਰਤ ਦੀ ਹਕੂਮਤ ਦੇ ਜ਼ੁਲਮਾਂ ਨੂੰ ਕਦੀ ਵੀ ਨਹੀ ਭੁਲਾਉਣਗੇ। ਸੋ ਇਹ ਦਰਸਾਉਣ ਲਈ ਕਿ ਜੋ ਅੱਜ ਤੋਂ 39 ਸਾਲ ਪਹਿਲਾਂ ਸਿੱਖ ਕੌਮ ਦੇ ਹਿਰਦਿਆਂ ਤੇ ਜ਼ਖਮ ਉੱਕਰੇ ਸਨ ਉਹ ਅੱਜ ਵੀ ਉਸੇ ਤਰ੍ਹਾਂ ਅੱਲੇ ਹਨ। ਕੌਮਾਂ ਘੱਲੂਘਾਰਿਆਂ ਨਾਲ ਨਹੀਂ ਮਰਦੀਆਂ ਪਰ ਜਿਹੜੀਆਂ ਕੌਮਾਂ ਘੱਲੂਘਾਰਿਆ ਨੂੰ ਭੁੱਲ ਜਾਣ ਕਰਕੇ ਮਰ ਜਾਂਦੀਆਂ ਹਨ ਗੁਰਦੁਅਰਾ ਸਾਹਿਬ ਵਿੱਚ ਖਾਲਿਸਤਾਨ ਦੀ ਅਜ਼ਾਦੀ ਲਈ ਸ਼ਹੀਦ ਸਿੰਘਾਂ ਤੇ ਸਰਕਾਰੀ ਜ਼ੁਲਮ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਦੀ ਵਰਲਡ ਸਿੱਖ ਪਾਰਲੀਮੈਂਟ ਦੇ ਬੈਨਰ ਹੇਠ ਪ੍ਰਦਰਸ਼ਨੀ ਲਗਾਈ ਗਈ ਤੇ ਸਹਿਯੋਗ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ।
Comments (0)