ਹਾਈ ਕੋਰਟ ਵਲੋਂ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੂੰ ਤੋਂ ਵੱਡੀ ਰਾਹਤ, ਨੌਕਰੀ ਬਹਾਲ ਕਰਨ ਦੇ ਹੁਕਮ ਜਾਰੀ

ਹਾਈ ਕੋਰਟ ਵਲੋਂ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੂੰ  ਤੋਂ ਵੱਡੀ ਰਾਹਤ, ਨੌਕਰੀ ਬਹਾਲ ਕਰਨ ਦੇ ਹੁਕਮ ਜਾਰੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ : ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀਆਂ ਸੇਵਾਵਾਂ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਆਈਜੀ ਉਮਰਾਨੰਗਲ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਮਰਾਨੰਗਲ ਨੇ ਪਹਿਲਾਂ ਮੁਅੱਤਲੀ ਦੇ ਹੁਕਮਾਂ ਨੂੰ ਕੈਟ 'ਚ ਚੁਣੌਤੀ ਦਿੱਤੀ ਸੀ, ਪਰ ਕੈਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ।

ਕੈਟ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਮਰਾਨੰਗਲ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਤੇ ਨੌਕਰੀ 'ਤੇ ਬਹਾਲ ਕਰਨ ਦੇ ਹੁਕਮ ਦਿੱਤੇ।