ਦਿੱਲੀ ਦੇ ਉਪ ਰਾਜਪਾਲ ਨੇ  ਸੁਪਰੀਮ ਕੋਰਟ ਵਿਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ

ਦਿੱਲੀ ਦੇ ਉਪ ਰਾਜਪਾਲ ਨੇ  ਸੁਪਰੀਮ ਕੋਰਟ ਵਿਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ

ਮਾਮਲਾ 84 ਦੇ ਸਿੱਖ ਵਿਰੋਧੀ ਕਤਲੇਆਮ ਦਾ

ਹਾਈਕੋਰਟ ਨੇ 6 ਦੋਸ਼ੀਆਂ ਨੂੰ ਕੀਤਾ ਸੀ ਬਰੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਵਲੋਂ 10 ਜੁਲਾਈ ਦੌਰਾਨ 6 ਦੋਸ਼ੀਆਂ ਨੂੰ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।ਉਪ ਰਾਜਪਾਲ ਦਫਤਰ ਦੇ ਅਧਿਕਾਰੀਆਂ ਨੇ ਕਿਹਾ ਕਿ  ਸਕਸੈਨਾ ਨੇ ਮਾਮਲੇ ਵਿਚ ਕਥਿਤ ਤੌਰ 'ਤੇ ਦੇਰੀ ਲਈ ਦਿੱਲੀ ਸਰਕਾਰ ਦੀ ਨੁਕਤਾਚੀਨੀ ਕੀਤੀ। ਗ੍ਰਹਿ ਵਿਭਾਗ ਨੂੰ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰਨ ਅਤੇ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਸੱਤ ਦਿਨਾਂ ਦੇ ਅੰਦਰ ਰਿਪੋਰਟ ਮੰਗੀ ਹੈ। ਇਹ ਮਾਮਲਾ ਉੱਤਰ ਪੱਛਮੀ ਦਿੱਲੀ ਦੇ ਸਰਸਵਤੀ ਵਿਹਾਰ ਥਾਣਾ (ਹੁਣ ਸੁਭਾਸ਼ ਪਲੇਸ) ਖੇਤਰ ਵਿੱਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਲੁੱਟ-ਖੋਹ ਅਤੇ ਕਤਲੇਆਮ ਨਾਲ ਸਬੰਧਤ ਹੈ, ਜਿਸ ਵਿੱਚ ਛੇ ਮੁਲਜ਼ਮ ਹਰੀ ਲਾਲ, ਮੰਗਲ, ਧਰਮਪਾਲ, ਆਜ਼ਾਦ, ਓਮ ਪ੍ਰਕਾਸ਼ ਅਤੇ ਅਬਦੁਲ ਹਬੀਬ ਸ਼ਾਮਲ ਹਨ।