ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਕੋਲ ਅੰਮਿ੍ਤਪਾਲ ਸਿੰਘ ਸੰਬੰਧੀ ਮਾਮਲਾ  ਪਹੁੰਚਿਆ

ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਕੋਲ ਅੰਮਿ੍ਤਪਾਲ ਸਿੰਘ ਸੰਬੰਧੀ ਮਾਮਲਾ  ਪਹੁੰਚਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਜਲੰਧਰ-ਪਿਛਲੇ ਕਰੀਬ ਸਵਾ ਸਾਲ ਤੋਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਵਿਚ ਬੰਦ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਦੇ ਮਾਮਲੇ ਦੀ ਗੂੰਜ ਅਮਰੀਕਾ ਤੱਕ ਜਾ ਪੁੱਜੀ ਹੈ ਤੇ ਇਸ ਮਾਮਲੇ 'ਚ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਰਿਪੋਰਟ ਮੰਗ ਲਈ ਹੈ | ਕਮਲਾ ਹੈਰਿਸ ਨੇ ਮਾਮਲੇ ਦੀ ਜਾਣਕਾਰੀ ਹਾਸਿਲ ਕਰਨ ਲਈ ਅਮਰੀਕਾ ਦੇ ਪ੍ਰਸਿੱਧ ਅਟਾਰਨੀ ਜਸਪ੍ਰੀਤ ਸਿੰਘ ਨੂੰ ਮਿਲਣ ਦਾ ਸੱਦਾ ਦਿੱਤਾ ਹੈ ਤੇ ਜਸਪ੍ਰੀਤ ਸਿੰਘ ਵਲੋਂ ਆਉਂਦੇ ਦਿਨਾਂ 'ਚ ਕਮਲਾ ਹੈਰਿਸ ਨੂੰ ਮਿਲ ਕੇ ਮਾਮਲੇ ਦੀ ਸਾਰੀ ਜਾਣਕਾਰੀ ਦਿੱਤੇ ਜਾਣ ਦੀ ਸੰਭਾਵਨਾ ਹੈ | ਦੱਸਣਯੋਗ ਹੈ ਕਿ ਅਟਾਰਨੀ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨੂੰ ਪੱਤਰ ਲਿਖ ਕੇ ਭਾਈ ਅੰਮਿ੍ਤਪਾਲ ਸਿੰਘ ਦੇ ਮਾਮਲੇ 'ਚ ਦਖਲ ਦੀ ਮੰਗ ਕੀਤੀ ਸੀ |