ਕਾਂਗਰਸ ਦਾ ਅਗਲਾ ਪ੍ਰਧਾਨ ਗਹਿਲੋਤ ਹੋਵੇਗਾ

ਕਾਂਗਰਸ ਦਾ ਅਗਲਾ ਪ੍ਰਧਾਨ ਗਹਿਲੋਤ ਹੋਵੇਗਾ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਨੂੰ ਜਲਦੀ ਹੀ ਨਵਾਂ ਪ੍ਰਧਾਨ ਮਿਲਣ ਜਾ ਰਿਹਾ ਹੈ। ਸੋਨੀਆ ਗਾਂਧੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਸੀਨੀਅਰ ਨੇਤਾ ਅਸ਼ੋਕ ਗਹਿਲੋਤ ਨੂੰ ਕਾਂਗਰਸ ਦੀ ਕਮਾਨ ਸੌਂਪਣ ਦਾ ਫੈਸਲਾ ਕੀਤਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਸੋਨੀਆ ਨੇ ਖੁਦ ਅਸ਼ੋਕ ਗਹਿਲੋਤ ਨੂੰ ਕਾਂਗਰਸ ਪ੍ਰਧਾਨ ਬਣਾਉਣ ਲਈ ਚੁਣਿਆ ਸੀ।ਦਰਅਸਲ ਸੋਨੀਆ ਗਾਂਧੀ ਮੈਡੀਕਲ ਜਾਂਚ ਲਈ ਵਿਦੇਸ਼ ਜਾ ਰਹੀ ਹੈ। ਸੋਨੀਆ ਚਾਹੁੰਦੀ ਹੈ ਕਿ ਵਿਦੇਸ਼ ਜਾਣ ਤੋਂ ਪਹਿਲਾਂ ਗਹਿਲੋਤ ਪਾਰਟੀ ਦੀ ਵਾਗਡੋਰ ਸੰਭਾਲ ਲੈਣ।