ਸਬ ਕਮੇਟੀ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਭੇਜੀ ਰਿਪੋਰਟ 

ਸਬ ਕਮੇਟੀ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਭੇਜੀ ਰਿਪੋਰਟ 

ਮਾਮਲਾ ਵਿਵਾਦਤ ਥਾਵਾਂ ਉਪਰ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਾ 

ਅੰਮ੍ਰਿਤਸਰ ਟਾਈਮਜ਼

ਸ੍ਰੀ ਆਨੰਦਪੁਰ ਸਾਹਿਬਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਸਬੰਧੀ ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 16 ਮੈਂਬਰੀ ਸਬ-ਕਮੇਟੀ ਦੀ ਮੀਟਿੰਗ  ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਲਦੇਵ ਸਿੰਘ ਮਾਹਿਲਪੁਰੀ ਹਾਲ ਵਿੱਚ ਹੋਈ। ਇਸ ਦੌਰਾਨ ਸਬ ਕਮੇਟੀ ਵਿੱਚ ਸ਼ਾਮਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰ ਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਭੇਜ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ  ਆਖਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਤਿਆਰ ਕੀਤੀ ਗਈ ਸੀਲਬੰਦ ਰਿਪੋਰਟ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਬਾਅਦ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ਿਆਂ ਵਾਲੇ ਵਿਵਾਦਿਤ ਸਥਾਨਾਂ ’ਤੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਆਦੇਸ਼ ਜਾਰੀ ਕਰਨਗੇ। ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਬਲਬੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਮੇਜਰ ਸਿੰਘ ਤਰਨਾ ਦਲ, ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਤਲਵਿੰਦਰ ਸਿੰਘ ਬੁੱਟਰ, ਡਾ. ਅਮਰਜੀਤ ਸਿੰਘ, ਦਮਦਮੀ ਟਕਸਾਲ ਵੱਲੋਂ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਅਮਰਜੀਤ ਸਿੰਘ ਚਾਵਲਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸਿੱਖ ਮਿਸ਼ਨਰੀ ਕਾਲਜ ਚੌੰਤਾ ਕਲਾਂ ਅਤੇ ਚੀਫ ਖਾਲਸਾ ਦੀਵਾਨ ਵਲੋੰ ਵੀ ਆਪਣੇ ਨੁਮਾਇੰਦੇ ਵੀ ਸ਼ਾਮਲ ਹੋਏ।