ਬੇਅਦਬੀ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਤਿੰਨ ਹੋਰ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ

ਬੇਅਦਬੀ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਤਿੰਨ ਹੋਰ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ

ਪਟਿਆਲਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਡੇਰਾ ਸਿਰਸਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਨਾਭਾ ਜੇਲ੍ਹ ਵਿੱਚ ਹੋਏ ਕਤਲ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਹੋਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ ਜੋ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਸਨ। ਪੁਲਿਸ ਨੇ ਇਹਨਾਂ ਨੌਜਵਾਨਾਂ ਦੀ ਹਿਰਾਸਤ ਦਾ ਅਧਾਰ ਇਸ ਗੱਲ ਨੂੰ ਬਣਾਇਆ ਹੈ ਕਿ ਬਿੱਟੂ ਦਾ ਕਤਲ ਕਰਨ ਵਾਲੇ ਸਿੱਖ ਨੌਜਵਾਨ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਇਹਨਾਂ ਤਿੰਨ ਨੌਜਵਾਨਾਂ ਨਾਲ ਸੰਪਰਕ ਵਿੱਚ ਸਨ। 

ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ, ਲਖਬੀਰ ਸਿੰਘ ਲੱਖਾ, ਨਿਹਾਲ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਨਿਹਾਲ ਸਿੰਘ ਉਹ ਨੌਜਵਾਨ ਹੈ ਜਿਸਨੇ ਘਵੱਦੀ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਬਲਵਿੰਦਰ ਕੌਰ ਦਾ 2016 ਵਿੱਚ ਕਤਲ ਕੀਤਾ ਸੀ। ਪੁਲਿਸ ਨੇ ਇਹਨਾਂ ਤਿੰਨਾਂ ਨੌਜਵਾਨਾਂ ਦਾ 27 ਜੂਨ ਤੱਕ ਰਿਮਾਂਡ ਲਿਆ ਹੈ।

ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਬੰਦ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਡੇਰਾ ਸਿਰਸਾ ਦੀ ਉੱਚ ਕਮੇਟੀ ਦੇ ਆਗੂ ਮਹਿੰਦਰਪਾਲ ਬਿੱਟੂ ਦਾ ਸਿੱਖ ਨੌਜਵਾਨਾਂ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਨੇ ਕਤਲ ਕਰ ਦਿੱਤਾ ਸੀ।
 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ