ਮੱਧ ਪ੍ਰਦੇਸ਼ ਵਿਚ ਫਸੇ ਪੰਜਾਬੀਆਂ ਨੂੰ ਪੰਜਾਬ ਲਿਆਉਣ ਵਾਲਾ ਟਰੱਕ ਡਰਾਈਵਰ ਗ੍ਰਿਫਤਾਰ

ਮੱਧ ਪ੍ਰਦੇਸ਼ ਵਿਚ ਫਸੇ ਪੰਜਾਬੀਆਂ ਨੂੰ ਪੰਜਾਬ ਲਿਆਉਣ ਵਾਲਾ ਟਰੱਕ ਡਰਾਈਵਰ ਗ੍ਰਿਫਤਾਰ

ਅੰਮ੍ਰਿਤਸਰ ਟਾਈਮਜ਼ ਬਿਊਰੋ
ਬਠਿੰਡਾ ਪੁਲਸ ਨੇ ਅੱਜ ਬਠਿੰਡਾ-ਅੰਮ੍ਰਿਤਸਰ ਸੜਕ 'ਤੇ ਝੀਲਾਂ ਨੇੜੇ ਇਕ ਟਰੱਕ ਫੜਿਆ ਜਿਸ ਵਿਚ ਮੱਧ ਪ੍ਰਦੇਸ਼ ਸੂਬੇ ਦੇ ਗਵਾਲੀਅਰ 'ਚ ਫਸੇ ਹੋਏ ਪੰਜਾਬੀਆਂ ਨੂੰ ਪੰਜਾਬ ਲਿਆਂਦਾ ਗਿਆ ਸੀ। ਇਕੋ ਦਮ ਐਲਾਨ ਕੀਤੇ ਲਾਕਡਾਊਨ ਕਾਰਨ ਇਹ ਪੰਜਾਬੀ ਮਜ਼ਦੂਰ ਗਵਾਲੀਅਰ ਵਿਚ ਫਸ ਗਏ ਸਨ ਜੋ ਉੱਥੇ ਕੰਮ ਕਰਨ ਗਏ ਹੋਏ ਸਨ। 

ਪੁਲਸ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਨੇ ਲਾਕਡਾਊਨ ਦੀ ਉਲੰਘਣਾ ਕਰਕੇ ਇਹਨਾਂ ਲੋਕਾਂ ਨੂੰ ਪੰਜਾਬ ਪਹੁੰਚਾਇਆ ਹੈ। ਪੁਲਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। 

ਟਰੱਕ ਵਿਚ ਆਏ 40 ਦੇ ਕਰੀਬ ਪੰਜਾਬੀਆਂ ਨੂੰ ਪ੍ਰਸ਼ਾਸਨ ਨੇ 15 ਦਿਨਾਂ ਦੇ ਏਕਾਂਤਵਾਸ ਲਈ ਕੈਂਪ ਵਿਚ ਭੇਜ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਤੋਂ ਪਿੱਛੇ ਵੀ ਕੁੱਝ ਲੋਕਾਂ ਨੂੰ ਟਰੱਕ ਵਿਚੋਂ ਲਾਹਿਆ ਗਿਆ ਹੈ ਤੇ ਪੁਲਸ ਨੇ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।