ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿਚ ਇਮੀਗ੍ਰੇਸ਼ਨ 'ਤੇ ਪਾਬੰਦੀ ਦਾ ਐਲਾਨ ਕੀਤਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿਚ ਇਮੀਗ੍ਰੇਸ਼ਨ 'ਤੇ ਪਾਬੰਦੀ ਲਾਉਣ ਦਾ ਹੁਕਮ ਜਾਰੀ ਕੀਤਾ ਹੈ। ਭਾਵੇਂ ਕਿ ਟਰੰਪ ਨੇ ਕਿਹਾ ਹੈ ਕਿ ਇਹ ਪਾਬੰਦੀ ਆਰਜ਼ੀ ਹੈ ਪਰ ਟਰੰਪ ਇਮੀਗ੍ਰੇਸ਼ਨ ਦੇ ਵਿਰੁੱਧ ਰਹੇ ਹਨ ਤੇ ਉਹਨਾਂ ਵੱਲੋਂ ਇਸ ਨੂੰ ਰੋਕਣ ਲਈ ਕਈ ਕਦਮ ਵੀ ਚੁੱਕੇ ਗਏ, ਜਿਸ ਵਿਚ ਮੈਕਸੀਕੋ ਸਰਹੱਦ 'ਤੇ ਕੰਧ ਬਣਾਉਣ ਦਾ ਫੈਂਸਲਾ ਵੀ ਇਕ ਵੱਡਾ ਕਦਮ ਸੀ।
ਡੋਨਾਲਡ ਟਰੰਪ ਨੇ ਕਿਹਾ ਕਿ ਇਹ ਪਾਬੰਦੀ ਕੋਰੋਨਾਵਾਇਰਸ ਕਾਰਨ ਬਣੀ ਸਥਿਤੀ ਦੇ ਚਲਦਿਆਂ ਲਾਈ ਗਈ ਹੈ। ਟਰੰਪ ਨੇ ਕਿਹਾ ਕਿ ਇਹ ਕਦਮ ਅਮਰੀਕੀਆਂ ਦੀਆਂ ਨੌਕਰੀਆਂ ਬਚਾਉਣ ਲਈ ਜ਼ਰੂਰੀ ਹੈ।
ਟਰੰਪ ਨੇ ਟਵੀਟ ਕਰਦਿਆਂ ਲਿਖਿਆ, "ਅਦਿੱਖ ਦੁਸ਼ਮਣ ਵੱਲੋਂ ਕੀਤੇ ਹਮਲੇ ਦੇ ਚਲਦਿਆਂ ਤੇ ਗਰੇਟ ਅਮਰੀਕਨ ਨਾਗਰਿਕਾਂ ਦੀਆਂ ਨੌਕਰੀਆਂ ਬਚਾਉਣ ਲਈ, ਮੈਂ ਯੂਐਸ ਵਿਚ ਇਮੀਗ੍ਰੇਸ਼ਨ ਨੂੰ ਆਰਜ਼ੀ ਤੌਰ 'ਤੇ ਮੁਅੱਤਲ ਕਰਨ ਦੇ ਹੁਕਮਾਂ 'ਤੇ ਦਸਤਖਤ ਕਰ ਰਿਹਾ ਹਾਂ।"
ਹਲਾਂਕਿ ਇਸ ਫੈਂਸਲੇ ਦੇ ਵਿਸਥਾਰ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ ਹੈ ਤੇ ਇਹ ਮੁਅੱਤਲੀ ਕਦੋਂ ਤਕ ਜਾਰੀ ਰਹੇਗੀ ਇਸ ਬਾਰੇ ਵੀ ਕੁੱਝ ਸਾਫ ਨਹੀਂ ਹੋਇਆ ਹੈ।
ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।
Comments (0)