ਹਿੰਦੂ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਦੇ ਦੋਸ਼ ਹੇਠ ਬੀਬੀ ਸਮੇਤ ਦੋ ਨੂੰ ਗ੍ਰਿਫਤਾਰ ਕੀਤਾ

ਹਿੰਦੂ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਦੇ ਦੋਸ਼ ਹੇਠ ਬੀਬੀ ਸਮੇਤ ਦੋ ਨੂੰ ਗ੍ਰਿਫਤਾਰ ਕੀਤਾ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਅੱਜ ਹਿੰਦੂ ਆਗੂਆਂ ਦੇ ਕਤਲਾਂ ਦੀ ਸਾਜਿਸ਼ ਬਣਾਉਣ ਦਾ ਦੋਸ਼ ਲਾ ਕੇ ਇੱਕ ਬੀਬੀ ਸੁਰਿੰਦਰ ਕੌਰ ਅਤੇ ਲਖਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਸ਼ ਲਾਇਆ ਹੈ ਕਿ ਇਹ ਦੋਵੇਂ ਪੰਜਾਬ ਵਿੱਚ ਹਥਿਆਰਬੰਦ ਕਾਰਵਾਈਆਂ ਕਰਨ ਦੀ ਤਾਕ ਵਿੱਚ ਸਨ। 

ਪੁਲਿਸ ਨੇ ਇਹਨਾਂ ਦੀਆਂ ਗ੍ਰਿਫਤਾਰੀਆਂ ਦਾ ਅਧਾਰ ਸੋਸ਼ਲ ਮੀਡੀਆ ਨੂੰ ਬਣਾਇਆ ਹੈ। ਖਬਰਾਂ ਮੁਤਾਬਿਕ ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਸੈੱਲ ਦੀ ਰਿਪੋਰਟ ਦੇ ਅਧਾਰ 'ਤੇ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। 

ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਕੌਰ ਲੁਧਿਆਣਾ ਦੇ ਇੱਕ ਨਿਜੀ ਹਸਪਤਾਲ ਵਿੱਚ ਨਰਸ ਵਜੋਂ ਨੌਕਰੀ ਕਰਦੀ ਹੈ ਅਤੇ ਲਖਬੀਰ ਸਿੰਘ ਦੁਬਈ ਵਿੱਚ ਕੰਮ ਕਰਦਾ ਸੀ। ਪੁਲਿਸ ਨੇ ਇਹਨਾਂ ਦੋਵਾਂ ਨੂੰ ਉਕਤ ਕਾਰਵਾਈਆਂ ਕਰਨ ਲਈ ਵਿਦੇਸ਼ੀ ਫੰਡਿਗ ਹੋਣ ਦਾ ਵੀ ਦੋਸ਼ ਲਾਇਆ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।