ਸਿੱਖ ਕਤਲੇਆਮ: ਸੁਪਰੀਮ ਕੋਰਟ ਨੇ ਸਿੱਟ ਨੂੰ ਜਾਂਚ ਪੂਰੀ ਕਰਨ ਲਈ ਦੋ ਮਹੀਨਿਆਂ ਦਾ ਹੋਰ ਸਮਾਂ ਦਿੱਤਾ

ਸਿੱਖ ਕਤਲੇਆਮ: ਸੁਪਰੀਮ ਕੋਰਟ ਨੇ ਸਿੱਟ ਨੂੰ ਜਾਂਚ ਪੂਰੀ ਕਰਨ ਲਈ ਦੋ ਮਹੀਨਿਆਂ ਦਾ ਹੋਰ ਸਮਾਂ ਦਿੱਤਾ

ਨਵੀਂ ਦਿੱਲੀ: ਨਵੰਬਰ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਖਾਸ ਜਾਂਚ ਟੀਮ (ਸਿੱਟ) ਨੂੰ ਜਾਂਚ ਪੂਰੀ ਕਰਨ ਲਈ ਭਾਰਤ ਦੀ ਸੁਪਰੀਮ ਕੋਰਟ ਨੇ ਦੋ ਮਹੀਨਿਆਂ ਦਾ ਹੋਰ ਸਮਾਂ ਦੇ ਦਿੱਤਾ ਹੈ।

ਸਿੱਟ ਵੱਲੋਂ 50 ਫੀਸਦੀ ਜਾਂਚ ਮੁਕੰਮਲ ਹੋਣ ਦਾ ਦਾਅਵਾ ਕਰਦਿਆਂ ਬਾਕੀ ਜਾਂਚ ਪੂਰੀ ਕਰਨ ਲਈ ਅਦਾਲਤ ਤੋਂ ਹੋਰ ਦੋ ਮਹੀਨਿਆਂ ਦਾ ਸਮਾਂ ਮੰਗਿਆ ਸੀ।

ਜਿਕਰਯੋਗ ਹੈ ਕਿ ਸਿੱਖ ਕਤਲੇਆਮ ਨਾਲ ਸਬੰਧਿਤ ਜਿਨ੍ਹਾਂ 186 ਮਾਮਲਿਆਂ ਵਿੱਚ ਕਲੋਜ਼ਰ ਰਿਪੋਰਟਾਂ ਦਾਖਲ ਕੀਤੀਆਂ ਗਈਆਂ ਸੀ ਉਨ੍ਹਾਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬੀਤੇ ਵਰ੍ਹੇ 11 ਜਨਵਰੀ ਨੂੰ ਸਿੱਟ ਬਣਾਈ ਗਈ ਸੀ।