ਯੂਨਾਈਟਿਡ ਖਾਲਸਾ ਦਲ ਯੂ ਕੇ ਵਲੋਂ ਭਾਈ ਦਲਜੀਤ ਸਿੰਘ ਬਿੱਟੂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ ਟਾਈਮਜ਼
ਲੰਡਨ - ਦਮਦਮੀ ਟਕਸਾਲ ਦੇ ਜਥੇਦਾਰ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਦਲਜੀਤ ਸਿੰਘ ਬਿੱਟੂ ਸਾਬਕਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ, ਸਾਬਕਾ ਮੈਂਬਰ ਪੰਜ ਮੈਂਬਰੀ ਪੰਥਕ ਕਮੇਟੀ ਦੇ ਸਤਿਕਾਰਯੋਗ ਪਿਤਾ ਭਾਈ ਅਜੀਤ ਸਿੰਘ ਸਿੱਧੂ ਦੇ ਅਕਾਲ ਚਲਾਣੇ ਤੇ ਯੂਨਾਈਟਿਡ ਖਾਲਸਾ ਦਲ ਯੂ ਕੇ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਅਰਦਾਸ ਕੀਤੀ ਗਈ ਕਿ ਭਾਈ ਦਲਜੀਤ ਸਿੰਘ ਬਿੱਟੂ ਦੇ ਪਿਤਾ ਭਾਈ ਅਜੀਤ ਸਿੰਘ ਸਿੱਧੂ ਦੀ ਆਤਮਾ ਨੂੰ ਸਦੀਵ ਕਾਲ ਵਾਸਤੇ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋ ਭਾਈ ਦਲਜੀਤ ਸਿੰਘ ਬਿੱਟੂ ਅਤੇ ਸਮੁੱਚੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਤਹਿ ਦਿਲੋਂ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਭਾਈ ਦਲਜੀਤ ਸਿੰਘ ਸਾਬਕਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਿੱਖ ਕੌਮ ਪ੍ਰਤੀ ਕੁਰਬਾਨੀ ਮਹਾਨ ਹੈ। ਉੱਥੇ ਉਹਨਾਂ ਦੇ ਪਿਤਾ ਭਾਈ ਅਜੀਤ ਸਿੰਘ ਸਿੱਧੂ ਨੇ ਬਹੁਤ ਹੀ ਮਹਾਨ ਘਾਲਣਾ ਘਾਲੀ ਅਤੇ ਬਿਖੜੇ ਪੈਂਡਿਆਂ ਦਾ ਸਫਰ ਤਹਿ ਕੀਤਾ। ਭਾਈ ਦਲਜੀਤ ਸਿੰਘ ਬਿੱਟੂ ਨੇ ਸਿੱਖ ਸੰਘਰਸ਼ ਦੌਰਾਨ ਯੋਗਦਾਨ ਪਾਉਂਦਿਆਂ ਅਤੇ ਲੰਬਾ ਸਮਾਂ ਜੇਲਾਂ ਵਿੱਚ ਬਤੀਤ ਕੀਤਾ ਹੈ।ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਸਿੱਖ ਵਿਰੋਧੀ ਲਾਬੀ ਨੂੰ ਆਖਿਆ ਗਿਆ ਕਿ ਖਾਲਸਾ ਪੰਥ ਕੌਮੀ ਹੱਕਾਂ,ਹਿਤਾਂ ਅਤੇ ਕੌਮੀ ਅਜਾਦੀ ਲਈ ਚੱਲ ਰਿਹਾ ਸੰਘਰਸ਼ ਜਾਰੀ ਰਹੇਗਾ ।
Comments (0)