ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਆਈਜੀਪੀ ਉਮਰਾਨੰਗਲ ਨੂੰ ਮਿਲੀ ਜ਼ਮਾਨਤ

ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਆਈਜੀਪੀ ਉਮਰਾਨੰਗਲ ਨੂੰ ਮਿਲੀ ਜ਼ਮਾਨਤ
ਪਰਮਰਾਜ ਸਿੰਘ ਉਮਰਾਨੰਗਲ

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਆਈਜੀ ਵਲੋਂ ਦਾਇਰ ਕੀਤੀ ਗਈ ਜ਼ਮਾਨਤ ਅਪੀਲ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਕਿਹਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਇਲਾਵਾ ਜੇ ਹੋਰ ਕਿਸੇ ਮਾਮਲੇ ਵਿਚ ਕਦੇ ਉਮਰਾਨੰਗਲ ਨੂੰ ਗ੍ਰਿਫਤਾਰ ਕਰਨਾ ਹੈ ਤਾਂ ਉਸਨੂੰ ਗ੍ਰਿਫਤਾਰੀ ਤੋਂ ਸੱਤ ਦਿਨ ਪਹਿਲਾਂ ਉਸ ਦੀ ਜਾਣਕਾਰੀ ਦੇਣੀ ਲਾਜ਼ਮੀ ਹੋਵੇਗੀ। 

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਖਾਸ ਜਾਂਚ ਟੀਮ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗੋਲੀਕਾਂਡ ਦਾ ਦੋਸ਼ੀ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਪਹਿਲਾਂ ਪਟਿਆਲਾ ਜੇਲ੍ਹ ਵਿਚ ਰੱਖਿਆ ਗਿਆ ਸੀ, ਜਿੱਥੇ ਉਸ ਨੂੰ ਵੀਆਈਪੀ ਸਹੂਲਤਾਂ ਦੇਣ ਦੇ ਦੋਸ਼ ਵਿਚ ਜੇਲ੍ਹ ਸੁਪਰਇੰਟੈਂਡੈਂਟ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। 

ਐਸਐਸਪੀ ਚਰਨਜੀਤ ਸ਼ਰਮਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ
ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਵਿਚ ਐਸਆਈਟੀ ਵਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਫ਼ਰੀਦਕੋਟ ਜ਼ਿਲ੍ਹਾ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਬਹਿਬਲ ਕਲਾਂ ਗੋਲੀਕਾਂਡ ’ਚ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਅੱਜ ਰੋਪੜ ਦੀ ਜੇਲ੍ਹ ਵਿਚੋਂ ਵੀਡੀਓ ਕਾਨਫਰੰਸ ਰਾਹੀਂ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ 14 ਦਿਨਾਂ ਲਈ ਉਸਨੂੰ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਸੀ।  ਚਰਨਜੀਤ ਨੂੰ ਸੁਰੱਖਿਆ ਕਾਰਨਾਂ ਕਰਕੇ ਪਟਿਆਲਾ ਦੀ ਜੇਲ੍ਹ ਵਿਚ ਭੇਜਿਆ ਗਿਆ ਸੀ, ਪਰ ਬਾਅਦ ਵਿਚ ਕੁਝ ਕਾਰਨਾਂ ਕਰਕੇ ਰੋਪੜ ਦੀ ਜੇਲ੍ਹ ਵਿਚ ਤਦਬੀਲ ਕਰ ਦਿੱਤਾ ਗਿਆ ਸੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ