ਯੂ.ਐਨ ਮੁਖੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ
ਕਰਤਾਰਪੁਰ ਸਾਹਿਬ: ਸੰਯੁਕਤ ਰਾਸ਼ਟਰ (ਯੂ.ਐਨ) ਦੇ ਮੁਖੀ ਐਂਟੋਨੀਓ ਗੁਟਰਸ ਅੱਜ ਲਹਿੰਦੇ ਪੰਜਾਬ ਵਿਚ ਸਥਿਤ ਧਰਤੀ 'ਤੇ ਉਸਾਰੇ ਗਏ ਪਹਿਲੇ ਸਿੱਖ ਨਗਰ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰੂ ਨਾਨਕ ਪਾਤਸ਼ਾਹ ਦੇ ਅਸਥਾਨ ਦੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਹਨਾਂ ਦਾ ਸਵਾਗਤ ਕਰਨ ਲਈ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਨਾਰੂਲ ਹੱਕ ਕਾਦਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਸਮੇਤ ਸਿੱਖ ਆਗੂ ਹਾਜ਼ਰ ਸਨ।
ਇਸ ਮੌਕੇ ਯੂਐਨ ਮੁਖੀ ਨੇ ਭਾਰਤ ਪਾਕਿਸਤਾਨ ਦੀ ਸਰਹੱਦ ਦੇ ਆਰ-ਪਾਰ ਸਥਿਤ ਸਿੱਖ ਧਰਮ ਦੇ ਦੋ ਧਾਰਮਿਕ ਸਥਾਨਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲੇ ਲਾਂਘੇ ਦਾ ਵੀ ਦੌਰਾ ਕੀਤਾ।
ਇਸ ਤੋਂ ਪਹਿਲਾਂ ਲਾਹੌਰ ਯੂਨੀਵਰਸਿਟੀ ਆਫ ਮੈਨੇਜਮੈਂਟ ਸਟੱਡੀ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਮਨੁੱਖੀ ਬਰਾਬਰ ਨੂੰ ਬਹਾਲ ਕਰਨ ਅਤੇ ਲਿੰਗਕ ਵਿਤਕਰੇ ਨੂੰ ਦੂਰ ਕਰਨ 'ਤੇ ਜ਼ੋਰ ਦਿੱਤਾ।
Comments (0)