ਸੰਯੁਕਤ ਰਾਸ਼ਟਰ ਮੁਖੀ ਨੇ ਕਸ਼ਮੀਰੀਆਂ ਦੇ ਮਨੁੱਖੀ ਹੱਕਾਂ ਦੇ ਘਾਣ 'ਤੇ ਫਿਕਰਮੰਦੀ ਪ੍ਰਗਟ ਕੀਤੀ

ਸੰਯੁਕਤ ਰਾਸ਼ਟਰ ਮੁਖੀ ਨੇ ਕਸ਼ਮੀਰੀਆਂ ਦੇ ਮਨੁੱਖੀ ਹੱਕਾਂ ਦੇ ਘਾਣ 'ਤੇ ਫਿਕਰਮੰਦੀ ਪ੍ਰਗਟ ਕੀਤੀ

ਇਸਲਾਮਾਬਾਦ: ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟਰਸ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਕਸ਼ਮੀਰ ਮਸਲੇ ਦੇ ਹੱਲ ਲਈ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ ਹੈ। ਪਾਕਿਸਤਾਨ ਦੇ ਦੌਰੇ 'ਤੇ ਪਹੁੰਚੇ ਯੂ.ਐਨ ਮੁਖੀ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਲੋਕਾਂ ਦੇ ਮਨੁੱਖੀ ਹੱਕਾਂ ਨੂੰ ਬਹਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ। 

ਯੂਐਨ ਮੁਖੀ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਸਿਫਤ ਕੀਤੀ ਤੇ ਕਿਹਾ ਕਿ ਸਿੱਖਾਂ ਦੇ ਦੋ ਧਾਰਮਿਕ ਸਥਾਨਾਂ ਨੂੰ ਜੋੜ੍ਹਦਾ ਇਹ ਲਾਂਘਾ ਭਾਈਚਾਰਿਆਂ ਦੀ ਆਪਸੀ ਸਾਂਝ, ਸ਼ਾਂਤੀ ਅਤੇ ਸਹਿਣਸ਼ੀਲਤਾ ਦਾ ਚਿੰਨ੍ਹ ਹੈ ਤੇ ਖੇਤਰੀ ਸ਼ਾਂਤੀ ਲਈ ਪਾਕਿਸਤਾਨ ਦੀ ਵਚਨਬੱਧਤਾ ਨੂੰ ਪ੍ਰਗਟਾਉਂਦਾ ਹੈ। 

ਸੰਯੁਕਤ ਰਾਸ਼ਟਰ ਮੁਖੀ ਆਪਣੇ ਇਸ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਵੀ ਜਾਣਗੇ। 

ਹਲਾਂਕਿ ਭਾਰਤ ਨੇ ਯੂਐਨ ਮੁਖੀ ਦੀ ਇਸ ਪੇਸ਼ਕਸ਼ ਨੂੰ ਰੱਦ ਕਰਦਿਆਂ ਆਪਣਾ ਪਹਿਲਾ ਬਿਆਨ ਦੁਹਰਾਉਂਦਿਆਂ ਕਿਹਾ ਹੈ ਕਿ ਕਸ਼ਮੀਰ ਮਸਲੇ 'ਤੇ ਉਹ ਕਿਸੇ ਤੀਜੀ ਧਿਰ ਦੀ ਸ਼ਮੂਲੀਅਤ ਨਹੀਂ ਚਾਹੁੰਦੇ ਤੇ ਪਾਕਿਸਤਾਨ ਕਸ਼ਮੀਰ ਦੇ ਉਸਦੇ ਪ੍ਰਬੰਧ ਹੇਠਲੇ ਇਲਾਕੇ ਨੂੰ ਖਾਲ੍ਹੀ ਕਰੇ।