ਭਾਰਤ ਵੱਲੋਂ ਕਸ਼ਮੀਰੀਆਂ ਨਾਲ ਕੀਤੇ ਜਾ ਰਹੇ ਧੱਕੇ 'ਤੇ ਸੰਯੁਕਤ ਰਾਸ਼ਟਰ ਫਿਕਰਮੰਦ

ਭਾਰਤ ਵੱਲੋਂ ਕਸ਼ਮੀਰੀਆਂ ਨਾਲ ਕੀਤੇ ਜਾ ਰਹੇ ਧੱਕੇ 'ਤੇ ਸੰਯੁਕਤ ਰਾਸ਼ਟਰ ਫਿਕਰਮੰਦ

ਚੰਡੀਗੜ੍ਹ: ਕਸ਼ਮੀਰ ਵਿੱਚ ਭਾਰਤ ਸਰਕਾਰ ਵੱਲੋਂ ਫੌਜ ਲਾ ਕੇ ਅਤੇ ਕਸ਼ਮੀਰ ਦਾ ਪੂਰੀ ਦੁਨੀਆ ਨਾਲੋਂ ਸੰਪਰਕ ਤੋੜ ਕੇ ਕੀਤੇ ਜਾ ਰਹੇ ਧੱਕੇ 'ਤੇ ਸੰਯੁਕਤ ਰਾਸ਼ਟਰ ਨੇ ਫਿਕਰਮੰਦੀ ਜ਼ਾਹਿਰ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਬੀਤੇ ਦਿਨਾਂ ਦੌਰਾਨ ਭਾਰਤੀ ਪ੍ਰਬੰਧ ਹੇਠਲੇ ਕਸ਼ਮੀਰ ਵਿੱਚ ਲਾਈਆਂ ਗਈਆਂ ਪਾਬੰਦੀਆਂ ਕਾਫੀ ਫਿਕਰਮੰਦ ਕਰਨ ਵਾਲੀਆਂ ਹਨ ਅਤੇ ਇਸ ਨਾਲ ਖੇਤਰ ਵਿੱਚ ਮਨੁੱਖੀ ਹੱਕਾਂ ਦੀ ਸਥਿਤੀ ਬਦਤਰ ਹੋਵੇਗੀ।

ਸੰਯੁਕਤ ਰਾਸ਼ਟਰ ਦੇ ਬੁਲਾਰੇ ਨੇ ਭਾਰਤ ਸਰਕਾਰ ਵੱਲੋਂ ਕਸ਼ਮੀਰ ਵਿੱਚ ਫੋਨ ਲਾਈਨਾਂ ਬੰਦ ਕਰਨ, ਇੰਟਰਨੈਟ ਠੱਪ ਕਰਨ, ਕਸ਼ਮੀਰੀਆਂ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਲੋਕਾਂ ਦੇ ਰਾਜਨੀਤਕ ਇਕੱਠਾਂ 'ਤੇ ਪਾਬੰਦੀਆਂ ਲਾਉਣ ਦਾ ਜ਼ਿਕਰ ਕੀਤਾ।

ਸੰਯੁਕਤ ਰਾਸ਼ਟਰ ਦੇ ਬੁਲਾਰੇ ਨੇ ਕਸ਼ਮੀਰ ਵਿੱਚ ਮਨੁੱਖੀ ਹੱਕਾਂ ਦੇ ਘਾਣ ਸਬੰਧੀ ਸੰਯੁਕਤ ਰਾਸ਼ਟਰ ਦੀ ਪੁਰਾਣੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਸੰਚਾਰ ਸਾਧਨਾਂ ਨੂੰ ਠੱਪ ਕਰਕੇ ਵਿਰੋਧੀ ਅਵਾਜ਼ ਨੂੰ ਦਬਾਉਣ, ਰਾਜਨੀਤਕ ਵਿਰੋਧੀਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਅਤੇ ਵਿਰੋਧ ਪ੍ਰਦਰਸ਼ਨਾਂ ਖਿਲਾਫ ਗੈਰ-ਜ਼ਰੂਰੀ ਤਾਕਤ ਦੀ ਵਰਤੋਂ ਕਰਕੇ ਕਤਲ ਕਰਨ ਅਤੇ ਗੰਭੀਰ ਸੱਟਾਂ ਮਾਰਨ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ ਪਰ ਹੁਣ ਲਾਈਆਂ ਗਈਆਂ ਰੋਕਾਂ ਉਸ ਤੋਂ ਵੀ ਵੱਧ ਖਤਰਨਾਕ ਹਨ।

ਉਹਨਾਂ ਕਿਹਾ ਕਿ ਇਹ ਰੋਕਾਂ ਕਸ਼ਮੀਰ ਦੇ ਲੋਕਾਂ ਨੂੰ ਕਸ਼ਮੀਰ ਦੇ ਰਾਜਨੀਤਕ ਭਵਿੱਖ ਸਬੰਧੀ ਜ਼ਮਹੂਰੀ ਵਿਚਾਰ ਵਿੱਚ ਪੂਰੀ ਤਰ੍ਹਾਂ ਸ਼ਾਮਿਲ ਹੋਣ ਤੋਂ ਵਾਂਝਾ ਰੱਖ ਰਹੀਆਂ ਹਨ।
 
ਸੰਯੁਕਤ ਰਾਸ਼ਟਰ ਦੇ ਬੁਲਾਰੇ ਵੱਲੋਂ ਜਾਰੀ ਕੀਤਾ ਗਿਆ ਬਿਆਨ ਤੁਸੀਂ ਇੱਥੇ ਸੁਣ ਸਕਦੇ ਹੋ।
 

"We are deeply concerned that the latest restrictions in Indian-Administered Kashmir will exacerbate the human rights situation in the region" -- @UNHumanRights spokesperson

pic.twitter.com/C4AStqa3tV

— United Nations (@UN) August 7, 2019