ਸੰਯੁਕਤ ਰਾਸ਼ਟਰ ਤੋਂ ਵੀ ਕਿਸਾਨੀ ਸੰਘਰਸ਼ ਲਈ ਹਮਾਇਤ ਆਈ

ਸੰਯੁਕਤ ਰਾਸ਼ਟਰ ਤੋਂ ਵੀ ਕਿਸਾਨੀ ਸੰਘਰਸ਼ ਲਈ ਹਮਾਇਤ ਆਈ

ਅੰਮ੍ਰਿਤਸਰ ਟਾਈਮਜ਼ ਬਿਊਰੋ

ਦੁਨੀਆ ਦੇ ਦੇਸ਼ਾਂ ਦੀ ਸਭ ਤੋਂ ਵੱਡੀ ਸੰਸਥਾ ਸੰਯੁਕਤ ਰਾਸ਼ਟਰ ਨੇ ਵੀ ਭਾਰਤ ਵਿਚ ਪੰਜਾਬ ਦੇ ਸਿੱਖ ਕਿਸਾਨਾਂ ਦੀ ਅਗਵਾਈ 'ਚ ਚੱਲ ਰਹੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰ ਦਿੱਤਾ ਹੈ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟਰਸ ਦੇ ਬੁਲਾਰੇ ਸਟੀਫਨ ਡੂਜਾਰਿਕ ਨੇ ਕਿਹਾ ਕਿ ਭਾਰਤ ਦੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ ਅਤੇ ਸਰਕਾਰ ਨੂੰ ਕਿਸਾਨਾਂ ਦੇ ਇਸ ਹੱਕ 'ਤੇ ਰੋਕਾਂ ਨਹੀਂ ਲਾਉਣੀਆਂ ਚਾਹੀਦੀਆਂ।

ਉਹਨਾਂ ਕਿਹਾ, "ਅਸੀਂ ਚਾਹੁੰਦੇ ਹਾਂ ਕਿ ਲੋਕਾਂ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੋਵੇ। ਲੋਕਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਹੱਕ ਹੈ ਅਤੇ ਸਰਕਾਰਾਂ ਨੂੰ ਇਸ ਹੱਕ 'ਤੇ ਰੋਕਾਂ ਨਹੀਂ ਲਾਉਣੀਆਂ ਚਾਹੀਦੀਆਂ।"