ਭਾਰਤ ਸਰਕਾਰ ਨੇ ਅਮਰੀਕਾ ਦੇ ਸੈਨੇਟਰ ਨੂੰ ਕਸ਼ਮੀਰ ਜਾਣ ਤੋਂ ਰੋਕਿਆ

ਭਾਰਤ ਸਰਕਾਰ ਨੇ ਅਮਰੀਕਾ ਦੇ ਸੈਨੇਟਰ ਨੂੰ ਕਸ਼ਮੀਰ ਜਾਣ ਤੋਂ ਰੋਕਿਆ
ਕ੍ਰਿਸ ਵੈਨ ਹੋਲੇਨ

ਨਵੀਂ ਦਿੱਲੀ: ਭਾਰਤ ਸਰਕਾਰ ਨੇ ਅਮਰੀਕਾ ਦੀ ਡੈਮੋਕਰੇਟਿਕ ਪਾਰਟੀ ਤੋਂ ਸੈਨੇਟਰ ਕ੍ਰਿਸ ਵੈਨ ਹੋਲੇਨ ਨੂੰ ਕਸ਼ਮੀਰ ਜਾਣ ਤੋਂ ਰੋਕ ਦਿੱਤਾ ਹੈ। ਸੈਨੇਟਰ ਕ੍ਰਿਸ ਕਸ਼ਮੀਰ ਜਾ ਕੇ ਉੱਥੋਂ ਦੇ ਮੋਜੂਦਾ ਹਾਲਾਤਾਂ ਨੂੰ ਦੇਖਣਾ ਚਾਹੁੰਦੇ ਸਨ। ਜ਼ਿਕਰਯੋਗ ਹੈ ਕਿ ਭਾਰਤ ਨੇ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਖਤਮ ਕਰਕੇ ਫੌਜ ਦੇ ਸਹਾਰੇ ਸਿੱਧਾ ਕਬਜ਼ਾ ਕਰ ਲਿਆ ਸੀ ਤੇ 5 ਅਗਸਤ ਤੋਂ ਅੱਜ ਤੱਕ ਕਸ਼ਮੀਰ ਨੂੰ ਇੱਕ ਜੇਲ੍ਹ ਵਾਂਗ ਬੰਦ ਕਰਕੇ ਰੱਖਿਆ ਗਿਆ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਕ੍ਰਿਸ ਨੇ ਕਿਹਾ, "ਮੈਂ ਕਸ਼ਮੀਰ ਜਾ ਕੇ ਉੱਥੋਂ ਦੇ ਹਾਲਾਤਾਂ ਨੂੰ ਦੇਖਣਾ ਚਾਹੁੰਦਾ ਸੀ, ਪਰ ਭਾਰਤ ਸਰਕਾਰ ਨੇ ਮੈਨੂੰ ਉੱਥੇ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ।"

ਉਹਨਾਂ ਕਿਹਾ ਕਿ ਜੇ ਭਾਰਤ ਸਰਕਾਰ ਦੇ ਦੱਸਣ ਮੁਤਾਬਿਕ ਕਸ਼ਮੀਰ ਵਿੱਚ ਸਾਰਾ ਕੁੱਝ ਸਹੀ ਹੈ ਤਾਂ ਲੋਕਾਂ ਨੂੰ ਉੱਥੇ ਜਾਣ ਤੋਂ ਰੋਕਣਾ ਨਹੀਂ ਚਾਹੀਦਾ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਲੋਕਾਂ ਦੇ ਕਸ਼ਮੀਰ ਜਾਣ ਤੋਂ ਨਹੀਂ ਡਰਨਾ ਚਾਹੀਦਾ। ਉਹਨਾਂ ਕਿਹਾ, "ਮੈਂ ਸਮਝਦਾ ਹਾਂ ਕਿ ਭਾਰਤ ਸਰਕਾਰ ਨਹੀਂ ਚਾਹੁੰਦੀ ਕਿ ਅਸੀਂ ਉੱਥੇ ਜਾ ਕੇ ਦੇਖੀਏ ਕਿ ਉੱਥੇ ਕੀ ਵਾਪਰ ਰਿਹਾ ਹੈ।"

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।