ਮਾਮਲਾ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਿਊਯਾਰਕ ਦੇ ਗਵਰਨਰ--  ਬਾਇਡਨ ਵੱਲੋਂ ਅਸਤੀਫ਼ੇ ਦੀ ਮੰਗ ਖ਼ਾਰਜ

ਮਾਮਲਾ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਿਊਯਾਰਕ ਦੇ ਗਵਰਨਰ--  ਬਾਇਡਨ ਵੱਲੋਂ ਅਸਤੀਫ਼ੇ ਦੀ ਮੰਗ ਖ਼ਾਰਜ

ਅੰਮ੍ਰਿਤਸਰ ਟਾਈਮਜ਼ ਬਿਊਰੋ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਿਊਯਾਰਕ ਦੇ ਗਵਰਨਰ ਐਂਡਰਿਊ ਕੁਓਮੋ ਤੋਂ ਅਸਤੀਫ਼ਾ ਲੈਣ ਦੀ ਮੰਗ ਨੂੰ ਖ਼ਾਰਜ ਕਰ ਦਿੱਤਾ ਹੈ। ਉਨ੍ਹਾਂ ਕੁਓਮੋ ਤੋਂ ਅਸਤੀਫ਼ਾ ਮੰਗਣ ਸਬੰਧੀ ਸਵਾਲ ਦੇ ਜਵਾਬ ਵਿਚ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਜਾਂਚ ਜਾਰੀ ਹੈ ਅਤੇ ਸਾਨੂੰ ਉਸ ਦੇ ਨਤੀਜਿਆਂ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰਪਤੀ ਨੇ ਨਿਊਯਾਰਕ ਦੇ ਗਵਰਨਰ ਨੂੰ ਲੈ ਕੇ ਕੋਈ ਟਿੱਪਣੀ ਕੀਤੀ ਹੈ। ਦੱਸਣਯੋਗ ਹੈ ਕਿ ਡੈਮੋਕ੍ਰੇਟਿਕ ਪਾਰਟੀ ਦੇ ਕਈ ਮੈਂਬਰਾਂ ਨੇ ਕੁਓਮੋ ਤੋਂ ਅਸਤੀਫ਼ਾ ਲੈਣ ਦੀ ਮੰਗ ਕੀਤੀ ਸੀ। ਵ੍ਹਾਈਟ ਹਾਊਸ ਦੀ ਪ੍ਰਰੈੱਸ ਸਕੱਤਰ ਜੇਨ ਪਾਕੀ ਨੇ  ਕਿਹਾ ਸੀ ਕਿ ਇਕ ਔਰਤ ਜਿਸ ਨੇ ਦੋਸ਼ ਲਗਾਏ ਹਨ ਉਸ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ, ਉਸ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਉਹ ਆਪਣੀ ਗੱਲ ਕਹਿਣ ਦੇ ਸਮਰੱਥ ਹੋਣੀ ਚਾਹੀਦੀ ਹੈ। ਹਾਲਾਂਕਿ ਪਾਕੀ ਨੇ ਕੁਓਮੋ ਦੇ ਅਸਤੀਫ਼ੇ ਨੂੰ ਲੈ ਕੇ ਕੋਈ ਟਿੱਪਣੀ ਨਹੀਂ ਕੀਤੀ ਸੀ। ਇਸ ਤੋਂ ਪਹਿਲੇ ਉਨ੍ਹਾਂ ਨੇ ਕਿਹਾ ਸੀ ਕਿ ਰਾਸ਼ਟਰਪਤੀ ਜਾਂਚ ਦਾ ਸਮਰਥਨ ਕਰਦੇ ਹਨ। ਨਿਊਯਾਰਕ ਦੇ ਸੈਨੇਟਰ ਚਕ ਸ਼ੂਮਰ ਅਤੇ ਕਿਸਟਰਨ ਗਿਲੀਬ੍ਰੈਂਡ ਸਮੇਤ ਕਈ ਡੈਮੋਕ੍ਰੇਟਿਕ ਨੇਤਾ ਕੁਓਮੋ ਦੇ ਅਸਤੀਫ਼ੇ ਦੀ ਮੰਗ ਕਰ ਚੁੱਕੇ ਹਨ। ਉਧਰ, ਕੁਓਮੋ ਸਾਰੇ ਦੋਸ਼ਾਂ ਨੂੰ ਖ਼ਾਰਜ ਕਰਦੇ ਹੋਏ ਅਸਤੀਫ਼ਾ ਦੇਣ ਤੋਂ ਇਨਕਾਰ ਕਰ ਚੁੱਕੇ ਹਨ। ਕੁਓਮੋ 'ਤੇ ਉਨ੍ਹਾਂ ਦੇ ਸਟਾਫ ਦੀਆਂ ਸਾਬਕਾ ਮੁਲਾਜ਼ਮਾਂ ਸਮੇਤ ਛੇ ਅੌਰਤਾਂ ਨੇ ਜਿਨਸੀ ਸ਼ੋਸ਼ਣ ਜਾਂ ਅਣਉਚਿਤ ਵਿਹਾਰ ਦੇ ਦੋਸ਼ ਲਗਾਏ ਹਨ। ਨਿਊਯਾਰਕ ਦੀ ਅਟਾਰਨੀ ਜਨਰਲ ਲੇਟੀਟੀਆ ਜੇਮਸ ਮਾਮਲੇ ਦੀ ਜਾਂਚ ਦੀ ਅਗਵਾਈ ਕਰ ਰਹੀ ਹੈ।