ਸ਼ਿਕਾਗੋ ਵਿਚ  ਗੋਲੀਆਂ ਮਾਰ ਕੇ ਦੋ ਵਿਅਕਤੀਆਂ ਦੀ ਕੀਤੀ ਹੱਤਿਆ, 3 ਹੋਰ ਜਖਮੀ

ਸ਼ਿਕਾਗੋ ਵਿਚ  ਗੋਲੀਆਂ ਮਾਰ ਕੇ ਦੋ ਵਿਅਕਤੀਆਂ ਦੀ ਕੀਤੀ ਹੱਤਿਆ, 3 ਹੋਰ ਜਖਮੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸੈਕਰਾਮੈਂਟੋ  (ਹੁਸਨ ਲੜੋਆ ਬੰਗਾ)- ਸ਼ਿਕਾਗੋ ਵਿਚ ਸ਼ਨੀਵਾਰ ਦੀ ਸਵੇਰ ਨੂੰ ਇਕ ਇਕੱਠ ਵਿਚ ਸ਼ਾਮਲ ਲੋਕਾਂ 'ਤੇ ਇਕ ਸ਼ੱਕੀ ਹਮਲਾਵਰ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 3 ਹੋਰ ਗੋਲੀਆਂ ਵੱਜਣ ਕਾਰਨ ਜ਼ਖਮੀ ਹੋ ਗਏ ਜਿਨਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਪੁਲਿਸ ਅਨੁਸਾਰ ਇਕ 26 ਸਾਲਾ ਤੇ ਇਕ 21 ਸਾਲਾ ਵਿਅਕਤੀ ਜਿਨਾਂ ਦੇ ਸਿਰ ਵਿਚ ਗੋਲੀਆਂ ਵੱਜੀਆਂ ਸਨ, ਨੂੰ ਯਨੀਵਰਸਿਟੀ ਆਫ ਸ਼ਿਕਾਗੋ ਮੈਡੀਕਲ  ਸੈਂਟਰ ਲਿਜਾਇਆ ਗਿਆ ਜਿਥੇ ਉਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਕ 23 ਸਾਲਾ ਵਿਅਕਤੀ ਦੀ ਸੱਜੀ ਬਾਂਹ ਵਿਚ ਗੋਲੀ ਲੱਗੀ ਹੈ ਜਿਸ ਨੂੰ ਗੰਭੀਰ ਹਾਲਤ ਵਿਚ ਕ੍ਰਿਸਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੋ ਹੋਰ ਵਿਅਕਤੀਆਂ ਦੇ ਮੋਢੇ ਵਿਚ ਗੋਲੀਆਂ ਵੱਜੀਆਂ ਹਨ ਜਿਨਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲਿਸ ਮੌਕੇ ਉਪਰੋਂ ਭੱਜੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ ਕਰ ਰਹੀ ਹੈ।