ਕਰੋਨਾਵਾਇਰਸ ਨੂੰ ਮਹਾਂਮਾਰੀ ਐਲਾਨਿਆ; ਭਾਰਤ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੇ ਦਾਖਲੇ 'ਤੇ ਰੋਕ

ਕਰੋਨਾਵਾਇਰਸ ਨੂੰ ਮਹਾਂਮਾਰੀ ਐਲਾਨਿਆ; ਭਾਰਤ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੇ ਦਾਖਲੇ 'ਤੇ ਰੋਕ

ਵਾਸ਼ਿੰਗਟਨ: ਕੋਰੋਨਾਵਾਇਰਸ ਨੂੰ ਮਹਾਂਮਾਰੀ ਐਲਾਨੇ ਜਾਣ ਮਗਰੋਂ ਵਿਸ਼ਵ ਵਿਚ ਸਫਰ 'ਤੇ ਪਾਬੰਦੀਆਂ ਦੇ ਵੱਡੇ ਐਲਾਨ ਸਾਹਮਣੇ ਆ ਰਹੇ ਹਨ। ਅਮਰੀਕਾ ਨੇ ਐਲਾਨ ਕੀਤਾ ਹੈ ਕਿ ਯੂਰੋਪ ਤੋਂ ਅਮਰੀਕਾ ਆਉਣ ਵਾਲੇ ਯਾਤਰੀਆਂ 'ਤੇ ਅਗਲੇ 30 ਦਿਨਾਂ ਤਕ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। 

ਹਲਾਂਕਿ ਇਸ ਪਾਬੰਦੀ ਤੋਂ ਬਰਤਾਨੀਆ (ਯੂ.ਕੇ) ਨੂੰ ਬਾਹਰ ਰੱਖਿਆ ਗਿਆ ਹੈ। 

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹਨਾਂ ਪਾਬੰਦੀਆਂ ਦਾ ਐਲਾਨ ਕਰਦਿਆਂ ਯੂਰਪੀਨ ਯੂਨੀਅਨ 'ਤੇ ਦੋਸ਼ ਲਾਇਆ ਕਿ ਉਹਨਾਂ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਹੀ ਸਮੇਂ 'ਤੇ ਪ੍ਰਭਾਵੀ ਕਦਮ ਨਹੀਂ ਚੁੱਕੇ। 

ਸਬੰਧਿਤ ਖ਼ਬਰ: ਕਰੋਨਾਵਾਇਰਸ ਨੂੰ ਮਹਾਂਮਾਰੀ ਐਲਾਨਿਆ; ਭਾਰਤ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੇ ਦਾਖਲੇ 'ਤੇ ਰੋਕ