ਫਰੀਮਾਂਟ ਗੁਰਦੁਆਰਾ ਸਾਹਿਬ ਨੂੰ ਕਮਿਊਨਿਟੀ ਲੀਡਰਸ਼ਿਪ ਅਵਾਰਡ ਮਿਲਿਆ*

ਫਰੀਮਾਂਟ ਗੁਰਦੁਆਰਾ ਸਾਹਿਬ ਨੂੰ ਕਮਿਊਨਿਟੀ ਲੀਡਰਸ਼ਿਪ  ਅਵਾਰਡ ਮਿਲਿਆ*

ਅੰਮ੍ਰਿਤਸਰ ਟਾਈਮਜ਼ ਬਿਊਰੋ
ਫਰੀਮਾਂਟ:
ਅਮਰੀਕਾ ਦੇ ਗੋਲਡਨ ਗੇਟ ਏਰੀਆ ਕੌਂਸਲ ਦੇ ਬੁਆਏ ਸਕਾਊਟ ਨੇ ਗੁਰਦੁਆਰਾ ਸਾਹਿਬ ਫਰੀਮਾਂਟ ਨੂੰ ਇੱਕ ਕੀਮਤੀ ਸਾਥੀ ਵਜੋਂ ਕਮਿਊਨਿਟੀ ਲੀਡਰਸ਼ਿਪ ਅਵਾਰਡ ਦਿੱਤਾ। 

ਇਸ ਪ੍ਰੋਗਰਾਮ ਵਿੱਚ ਨੌਜਵਾਨਾਂ ਨੂੰ ਸ਼ਾਮਲ ਕਰਨ ਵਾਲੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਆਪਸੀ ਸਹਿਯੋਗ ਕਰਨ ਅਤੇ ਗੁਰਦੁਆਰਾ ਸਾਹਿਬ ਵਿਖੇ ਪ੍ਰੋਗਰਾਮਾਂ ਦੀ ਮੇਜ਼ਬਾਨੀ ਕਰਨ ਲਈ ਭੈਣਜੀ ਨਾਦੀਆ ਕੌਰ ਢਿੱਲੋਂ ਦਾ ਵਿਸ਼ੇਸ ਧੰਨਵਾਦ ਕੀਤਾ ਗਿਆ।  


 
ਗੱਲਬਾਤ ਦੌਰਾਨ ਗੁਰਦੁਆਰਾ ਸਾਹਿਬ ਫਰੀਮਾਂਟ ਦੀ ਸਮੁੱਚੀ ਪ੍ਰਬੰਧਕੀ ਟੀਮ ਨੇ ਕਿਹਾ ਕਿ,  ਭਵਿੱਖ ਵਿੱਚ ਅਜਿਹੇ ਹੋਰ ਸ਼ਾਨਦਾਰ ਪ੍ਰੋਗਰਾਮਾਂ ਦਾ ਸਮਰਥਨ ਕਰਨ ਲਈ ਵਚਨਬੱਧ  ਹਾਂ ਅਤੇ ਹਮੇਸ਼ਾ ਨੌਜਵਾਨਾਂ ਨੂੰ ਆਪਣੇ ਨਾਗਰਿਕ ਰੁਝੇਵਿਆਂ ਨੂੰ ਵਧਾਉਣ ਲਈ ਚੰਗੇ ਪਾਠਕ੍ਰਮ  ਪੜ੍ਹਾਉਣ ਤੇ ਬਾਹਰ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਮੌਕਿਆਂ ਦੀ ਤਲਾਸ਼ ਵਿੱਚ ਰਹਿੰਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸਿੱਖੀ ਸਰੂਪ ਵਿਚ ਜਿਉਣ ਦੇ ਨਾਲ ਨਾਲ ਆਪਣੇ ਹੱਕਾਂ ਪ੍ਰਤੀ ਵੀ ਸੁਚੇਤ ਰਹਿਣ।