ਫਰਿਜ਼ਨੋ ਨਿਵਾਸੀ ਹਰਭਜਨ ਸਿੰਘ ਰੰਧਾਵਾ ਨੇ ਪੰਜਾਬੀਆਂ ਦਾ ਨਾਮ ਚਮਕਾਇਆ

ਫਰਿਜ਼ਨੋ ਨਿਵਾਸੀ ਹਰਭਜਨ ਸਿੰਘ ਰੰਧਾਵਾ ਨੇ ਪੰਜਾਬੀਆਂ ਦਾ ਨਾਮ ਚਮਕਾਇਆ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਫਰਿਜ਼ਨੋ (ਕੈਲੀਫੋਰਨੀਆਂ):ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ: ਲੰਘੇ ਐਤਵਾਰ ਫਰਿਜ਼ਨੋ ਦੇ ਵੁਡਵਰਡ ਪਾਰਕ ਵਿੱਚ ਪਿਤਾ ਦਿਵਸ ਨੂੰ ਮੁੱਖ ਰੱਖਕੇ 10ਕੇ ਰਨ ਦੌੜ ਕੈਲੀਫੋਰਨੀਆ ਕਲਾਸਿਕ ਈਵੈਟ ਵੱਲੋ ਕਰਵਾਈ ਗਈ। ਇਸ ਦੌੜ ਵਿੱਚ 100 ਤੋਂ ਵੱਧ ਲੋਕਾਂ ਨੇ ਭਾਗ ਲਿਆ, ਇਹ ਦੌੜ 10 ਕਿੱਲੋਮੀਟਰ ਲੰਮੀ ਸੀ ਅਤੇ ਇਸ ਦੌੜ ਵਿੱਚ 60 ਤੋਂ 69 ਸਾਲ ਵਰਗ ਵਿੱਚ ਫਰਿਜ਼ਨੋ ਨਿਵਾਸੀ ਸੰਨੀ ਸਿੰਘ ਰੰਧਾਵਾ ਦੇ ਪਿਤਾ ਹਰਭਜਨ ਸਿੰਘ ਰੰਧਾਵਾ (67) ਨੇ ਤੀਸਰਾ ਸਥਾਨ ਹਾਸਲ ਕਰਕੇ ਪੰਜਾਬੀ ਭਾਈਚਾਰੇ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ।ਉਹ ਪੰਜਾਬ ਤੋਂ ਅੰਮ੍ਰਿਤਸਰ ਸ਼ਹਿਰ ਦੀ ਰਣਜੀਤ ਐਵੇਨਿਊ ਕਲੋਨੀ, ਏ ਬਲਾਕ ਨਾਲ ਸਬੰਧ ਰੱਖਦੇ ਹਨ। ਉਹਨਾਂ 2019 ਅਤੇ 20 ਵਿੱਚ ਚੰਡੀਗੜ ਵਿਖੇ ਹੋਈ ਮੈਰਾਥਾਨ ਵਿੱਚ ਵੀ ਭਾਗ ਲਿਆ ਸੀ ।ਉਹਨਾਂ ਮਰਚਿੰਡ ਨੇਵੀ ਵਿੱਚ ਵੀ ਬਤੌਰ ਇੰਜਨੀਅਰ ਸੇਵਾਵਾਂ ਨਿਭਾਈਆਂ। ਉਹਨਾਂ ਨੂੰ ਹਾਰਟ ਦੀ ਪ੍ਰੌਬਲਮ ਹੋਣ ਕਰਕੇ ਦੋ ਸਟੰਟ ਵੀ ਪੈ ਚੁੱਕੇ ਹਨ। ਪਰ ਉਹਨਾਂ ਦਿਲ ਦੀ ਬਿਮਾਰੀ ਨੂੰ ਆਪਣੇ ਰਾਹ ਦਾ ਰੋੜਾ ਨਹੀਂ ਬਣਨ ਦਿੱਤਾ ਸਗੋਂ ਹਰਰੋਜ ਸਵੇਰਿਓ ਚਾਰ ਵਜੇ ਉੱਠਕੇ ਕਸਰਤ ਕਰਦੇ ਹਨ ‘ਤੇ ਆਪਣੇ ਆਪ ਨੂੰ ਪੂਰਾ ਫਿੱਟ ਰੱਖਿਆ ਹੋਇਆ ਹੈ। ਫਰਿਜ਼ਨੋ ਦਾ ਪੰਜਾਬੀ ਭਾਈਚਾਰਾ ਹਰਭਜਨ ਸਿੰਘ ਰੰਧਾਵਾ ਦੀ ਜਿੱਤ ਤੇ ਮਾਣ ਮਹਿਸੂਸ ਕਰ ਰਿਹਾ ਹੈ ।