ਪੱਪੀ ਭਦੌੜ ਦੇ ਗੀਤ ‘ਖ਼ਤਰਾ ਸਿੱਖੀ ਨੂੰ’ ਦਾ ਪੋਸਟਰ ਫਰਿਜਨੋ ਵਿਖੇ ਰਲੀਜ਼

ਪੱਪੀ ਭਦੌੜ ਦੇ ਗੀਤ ‘ਖ਼ਤਰਾ ਸਿੱਖੀ ਨੂੰ’ ਦਾ ਪੋਸਟਰ ਫਰਿਜਨੋ ਵਿਖੇ ਰਲੀਜ਼

ਪੱਪੀ ਭਦੌੜ ਦੀ ਸੰਗੀਤ ਪ੍ਰਤੀ ਵੱਡਮੁਲੀ ਦੇਣ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ - ਅਮੋਲਕ ਸਿੰਘ ਸਿੱਧੂ
ਅੰਮ੍ਰਿਤਸਰ ਟਾਈਮਜ਼

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ: ਪੱਪੀ ਭਦੌੜ, ਇੱਕ ਸਫਲ ਸੰਗੀਤਕਾਰ ਅਤੇ ਮਿਆਰੀ ਗੀਤਾਂ ਦਾ ਰਚੇਤਾ, ਜਿਸ ਨੇ ਕੁਲਦੀਪ ਮਾਣਕ, ਸੁਰਿੰਦਰ ਛਿੰਦਾ, ਮੁਹੰਮਦ ਸਦੀਕ ਵਰਗੇ ਕਲਾਕਾਰਾਂ ਨਾਲ ਸਟੇਜ ਤੇ ਕੰਮ ਕੀਤਾ ਅਤੇ ਨਛੱਤਰ ਛੱਤਾ ਅਤੇ ਮੇਜਰ ਰਾਜਸਥਾਨੀ ਵਰਗੇ ਕਲਾਕਾਰਾਂ ਨੂੰ ਸਟੇਜਾਂ ਤੇ ਚੜਾਇਆ। ਪੱਪੀ ਦੇ ਲਿਖੇ ਬਹੁਤ ਸਾਰੇ ਗੀਤ ਵੱਖੋ-ਵੱਖ ਕਲਾਕਾਰ ਨੇ ਗਾਏ। ਪੱਪੀ ਲੰਮੇ ਅਰਸੇ ਤੋ ਪੰਜਾਬ ਤੋ ਦੂਰ ਅਮਰੀਕਾ ਰਹਿਕੇ ਵੀ ਸੰਗੀਤ ਨਾਲ ਜੁੜਿਆ ਰਿਹਾ। ਉਸਦਾ ਇੱਕ ਗੀਤ ਜਿਹੜਾ ਸਿੱਖੀ ਵਿੱਚ ਆ ਰਹੇ ਨਿਘਾਰ ਦੀ ਗੱਲ ਕਰਦਾ, ਸਿੱਖਾਂ ਨੂੰ ਆਉਣ ਵਾਲੀਆ ਚਣੌਤੀਆਂ ਪ੍ਰਤੀ ਜਾਗੁਰਕ ਕਰਦਾ ਖ਼ਤਰਾ ਸਿੱਖੀ ਨੂੰਪੱਪੀ ਦੀ ਆਪਣੀ ਅਵਾਜ਼ ਵਿੱਚ ਗਾਇਆ ਗੀਤ, ਮਾਛੀਕੇ ਐਂਡ ਧਾਲੀਆਂ ਮੀਡੀਆ ਗਰੁੱਪ ਦੀ ਪੇਸ਼ਕਸ਼ ਬਹੁਤ ਜਲਦ ਤੁਹਾਡੀ ਕਚਿਹਰੀ ਵਿੱਚ ਆ ਰਿਹਾ ਹੈ। ਇਸ ਗੀਤ ਦਾ ਪੋਸਟਰ ਲੰਘੇ ਸ਼ਨੀਵਾਰ  ਉੱਘੇ ਟਰਾਂਸਪੋਰਟਰ ਅਮੋਲਕ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰਲੀਜ਼ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ਤੇ ਗਾਇਕ ਅਕਾਸ਼ਦੀਪ , ਧਰਮਵੀਰ ਥਾਂਦੀ, ਗੋਗੀ ਸੰਧੂ ਅਤੇ ਗਾਇਕ ਮਕਬੂਲ ਦੇ ਭਰਾ ਸੰਗੀਤਕਾਰ ਮੀਕਾ ਆਦਿ ਮਜੂਦ ਰਹੇ। ਇਸ ਮੌਕੇ ਅਮੋਲਕ ਸਿੰਘ ਸਿੱਧੂ ਪੱਪੀ ਭਦੌੜ ਬਾਰੇ ਬੋਲਦਿਆਂ ਕਿਹਾ ਕਿ ਪੱਪੀ ਭਦੌੜ ਦੀ ਪੰਜਾਬੀ ਸੰਗੀਤ ਨੂੰ ਵੱਡੀ ਦੇਣ ਹੈ ਅਤੇ ਪੱਪੀ ਨੂੰ ਇਸ ਗੀਤ ਲਈ ਬਹੁਤ ਬਹੁਤ ਵਧਾਈਆਂ।