ਅਮਰੀਕਾ ਦੇ ਮਿਸ਼ੀਗਨ ਰਾਜ ਵਿਚ ਅਣਪਛਾਤੇ ਵੱਲੋਂ ਕੀਤੀ ਗੋਲੀਬਾਰੀ ਵਿੱਚ 5 ਜ਼ਖਮੀ, 2 ਦੀ ਹਾਲਤ ਗੰਭੀਰ

ਅਮਰੀਕਾ ਦੇ ਮਿਸ਼ੀਗਨ ਰਾਜ ਵਿਚ ਅਣਪਛਾਤੇ ਵੱਲੋਂ ਕੀਤੀ ਗੋਲੀਬਾਰੀ ਵਿੱਚ 5 ਜ਼ਖਮੀ, 2 ਦੀ ਹਾਲਤ ਗੰਭੀਰ
ਕੈਪਸ਼ਨ ਗੋਲੀਬਾਰੀ ਉਪਰੰਤ ਮੌੇਕੇ 'ਤੇ ਪੁੱਜੀ ਪੁਲਿਸ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਮਿਸ਼ੀਗਨ ਰਾਜ ਦੇ ਸ਼ਹਿਰ ਲਾਂਸਿੰਗ ਦੇ ਇਕ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿਚ ਅਣਪਛਾਤੇ ਵਿਅਕਤੀ ਵੱਲੋਂ ਚਲਾਈਆਂ ਗੋਲੀਆਂ ਨਾਲ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਜ਼ਖਮੀਆਂ ਵਿਚੋਂ 2 ਦੀ ਹਾਲਤ ਗੰਭੀਰ ਹੈ। ਗੋਲੀਬਾਰੀ ਦੀ ਘਟਨਾ ਅੱਧੀ ਰਾਤ ਤੋਂ ਬਾਅਦ 1 ਵਜੇ ਦੇ ਆਸ ਪਾਸ ਵਾਪਰੀ। ਲਾਂਸਿੰਗ ਪੁਲਿਸ ਵਿਭਾਗ ਵੱਲੋਂ ਜਾਰੀ ਬਿਆਨ ਅਨੁਸਾਰ ਜ਼ਖਮੀਆਂ ਦੀ ਉਮਰ 16 ਤੋਂ 26 ਸਾਲ ਦੇ ਦਰਮਿਆਨ ਹੈ ਜਿਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਨੇ ਮੌਕੇ ਤੋਂ ਹਥਿਆਰ ਬਰਾਮਦ ਕੀਤੇ ਹਨ ਪਰੰਤੂ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ। ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ। ਇਹ ਵੀ ਨਹੀਂ ਪਤਾ ਲੱਗ ਸਕਿਆ ਕਿ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਇਕ ਸੀ ਜਾਂ ਇਕ ਤੋਂ ਵਧ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਵਿਚ ਆਮ ਲੋਕਾਂ ਨੂੰ ਮੱਦਦ ਕਰਨ ਲਈ ਕਿਹਾ ਹੈ।