ਦੀਪ ਸਿੱਧੂ ਦੀ ਯਾਦ 'ਚ ਕੈਂਡਲ ਲਾਈਟ ਵਿਜਿਲ

ਦੀਪ ਸਿੱਧੂ ਦੀ ਯਾਦ 'ਚ ਕੈਂਡਲ ਲਾਈਟ ਵਿਜਿਲ

ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਅੰਦੋਲਨ ਦੀ ਫਤਹਿ ਅਤੇ ਸ਼ਹੀਦ ਹੋਏ ਕਿਸਾਨਾਂ ਨਮਿਤ ਅਖੰਡ ਪਾਠ ਸਾਹਿਬ ਕਰਵਾਏ

ਸੰਗਤਾਂ ਵੱਲੋਂ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ ਟਾਈਮਜ਼

ਨਿਊਯਾਰਕ,(ਰਾਜ ਗੋਗਨਾ )ਕਿਸਾਨ ਅੰਦੋਲਨ ਫਤਹਿ ਹੋਣ ਦੇ ਸ਼ੁਕਰਾਨੇ ਅਤੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ  ਸਿਨਸਿਨਾਟੀ ਵਿੱਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਨ੍ਹਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰ ਜਿੰਨਾਂ ਵਿੱਚ ਡੇਟਨ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ, ਇੰਡੀਆਨਾ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਅਮਰੀਕ ਸਿੰਘ, ਭਾਈ ਨਿਰਮਲ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ, ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇੱਥੇ ਜਿਕਰਯੋਗ ਹੈ ਕਿ ਜਦ ਦਾ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀਉਦੋਂ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਇਸ ਦੀ ਸਫਲਤਾ ਲਈ ਅਤੇ ਅੰਦੋਲਨ ਫਤਹਿ ਹੋਣ ਤੱਕ ਅਰਦਾਸ ਹੁੰਦੀ ਰਹੀ । 

ਹੁਣ ਕਿਸਾਨ ਮੋਰਚੇ ਦੀ ਸਫਲਤਾ ਲਈ ਅਰਦਾਸ ਪੂਰੀ ਹੋਣ ਤੇ ਸ਼ੁਕਰਾਨੇ ਵਜੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਬੀਤੇ ਦਿਨੀਂ ਹੋਏ ਇੱਕ ਸੜਕ ਹਾਦਸੇ ਵਿੱਚ ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦੇ ਆਗੂ ਰਹੇ ਅਤੇਫ਼ਿਲਮੀ ਅਦਾਕਾਰ ਦੀਪ ਸਿੱਧੂ (ਸੰਦੀਪ ਸਿੰਘ ਸਿੱਧੂ) ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਸਿਨਸਿਨਾਟੀ  ਦੀ ਸਮੂੰਹ ਸੰਗਤ ਵੱਲੋਂ ਦੀਪ ਸਿੱਧੂ ਦੀ ਯਾਦ ਵਿੱਚ ਇਕ ਕੈਂਡਲ ਲਾਈਟ ਵੀਜੀਲ ਕਰਕੇ ਸ਼ਰਧਾਂਜਲੀ ਵੀ ਭੇਟ ਕੀਤੀ ਗਈ।ਸੰਗਤ ਵਲੋਂ ਵਿਚਾਰ ਸਾਂਝੇ ਕੀਤੇ ਗਏ ਕਿ ਦੀਪ ਸਿੱਧੂ ਕਿਸਾਨ ਅੰਦੋਲਨ ਦੇ ਦੋਰਾਨ ਇੱਕ ਮਜ਼ਬੂਤ ​​ਆਵਾਜ਼ ਸੀ ਜੋ ਮਨੁੱਖੀ ਅਧਿਕਾਰਾਂ, ਪੰਜਾਬ ਅਤੇ ਇਸਦੇ ਲੋਕਾਂ ਲਈ ਵਧੇਰੇ ਖੁਦਮੁਖਤਿਆਰੀ ਅਤੇ ਭਾਰਤ ਦੇ ਨਾਗਰਿਕਾਂ ਪ੍ਰਤੀ ਮਨੁੱਖਤਾ ਵਿਰੁੱਧ ਕੀਤੇ ਗਏ ਕਿਸੇ ਵੀ ਅਪਰਾਧ ਲਈ ਨਿਆਂ ਲਈ ਸ਼ਾਂਤਮਈ ਢੰਗ ਨਾਲ ਵਕਾਲਤ ਕਰਦਾ ਸੀ। ਉਹਨਾਂ ਦੇ ਜਾਣ ਦਾ ਸਭਨਾਂ ਨੂੰ ਬਹੁਤ ਹੀ ਦੁੱਖ ਹੈ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਵੀ ਅਰੰਭ ਕੀਤੇ ਗਏ ਜਿਸ ਦਾ ਭੋਗ 26 ਫ਼ਰਵਰੀ ਨੂੰ ਪਵੇਗਾ।ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਵਲੋਂ ਤਿੰਨ ਦਿਨ ਚੱਲੇ ਇਨ੍ਹਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ ਅਤੇ ਸੰਗਤਾਂ ਦਾ ਵਿਸ਼ੇਸ਼  ਧੰਨਵਾਦ ਵੀ ਕੀਤਾ ਗਿਆ।