ਲੁਇਸੀਆਨਾ ਦੇ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ ਵਿੱਚ 12 ਜ਼ਖਮੀ

ਅੰਮ੍ਰਿਤਸਰ ਟਾਈਮਜ਼ ਬਿਊਰੋ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ) - ਬੈਟਨ ਰੌਗ, ਲੂਇਸੀਆਨਾ ਦੇ ਇਕ ਨਾਈਟ ਕਲੱਬ ਵਿਚ ਗੋਲੀਬਾਰੀ ਹੋਣ ਦੀ ਖਬਰ ਹੈ ਜਿਸ ਵਿਚ 12 ਵਿਅਕਤੀ ਜ਼ਖਮੀ ਹੋਏ ਹਨ। ਪੁਲਿਸ ਦੇ ਬੁਲਾਰੇ ਨੇ ਕਿਹਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਅਚਨਚੇਤ ਨਹੀਂ ਵਾਪਰੀ ਹੈ ਬਲਕਿ ਇਹ ਗਿਣਮਿਥ ਕੇ ਕੀਤਾ ਗਿਆ ਹਮਲਾ ਹੈ। ਪੁਲਿਸ ਦਾ ਵਿਸ਼ਵਾਸ਼ ਹੈ ਕਿ ਡੀਓਰ ਬਾਰ ਐਂਡ ਲੌਂਜ ਵਿਖੇ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਇਕ ਵਿਅਕਤੀ ਸ਼ਾਮਿਲ ਸੀ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
Comments (0)