ਨਿਊਯਾਰਕ ਵਿਚ ਮਹਾਤਮਾ ਗਾਂਧੀ ਦਾ ਬੁੱਤ ਭੰਨਿਆ

ਨਿਊਯਾਰਕ ਵਿਚ ਮਹਾਤਮਾ ਗਾਂਧੀ ਦਾ ਬੁੱਤ ਭੰਨਿਆ

ਭਾਰਤ ਨੇ ਕਿਹਾ ਸਖ਼ਤ ਕਾਰਵਾਈ ਹੋਵੇ

ਅੰਮ੍ਰਿਤਸਰ ਟਾਈਮਜ਼

 ਨਿਊਯਾਰਕ - ਬੀਤੇ ਛਨੀਵਾਰ ਅਮਰੀਕਾ ਵਿਖੇ ਨਿਊਯਾਰਕ ਦੇ ਮੈਨਹਟਨ ਨੇੜੇ ਯੂਨੀਅਨ ਸਕੁਵਾਇਰ ਵਿਚ ਸਥਿਤ ਮਹਾਤਮਾ ਗਾਂਧੀ ਦੇ ਆਦਮਕਦ ਤਾਂਬੇ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ, ਜਿਸ ਨਾਲ ਭਾਰਤੀ-ਅਮਰੀਕੀ ਭਾਈਚਾਰੇ ਵਿਚ ਰੋਸ ਪੈਦਾ ਹੋ ਗਿਆ ਹੈ। ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਕਦਮ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ‘ਨਫਤਰ’ ਭਰਿਆ ਦੱਸਿਆ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।  ਉਹਨਾਂ ਨੇ ਦੱਸਿਆ ਕਿ ਤੁਰੰਤ ਜਾਂਚ ਲਈ ਵੀ ਇਸ ਮੁੱਦੇ ਨੂੰ ਅਮਰੀਕਾ ਦੇ ਵਿਦੇਸ਼ ਮਾਮਲੇ ਸਾਹਮਣੇ ਚੁੱਕਿਆ ਗਿਆ ਹੈ ਅਤੇ ਇਸ ਘਿਣਾਉਣੀ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਉਚਿਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।

ਗਾਂਧੀ ਮੈਮੋਰੀਅਲ ਇੰਟਰਨੈਸ਼ਨਲ ਫਾਊਂਡੇਸ਼ਨ ਨੇ 8 ਫੁੱਟ ਉੱਚਾ ਇਹ ਬੁੱਤ ਦਾਨ ਦਿੱਤਾ ਹੈ ਅਤੇ ਗਾਂਧੀ ਜੀ ਦੀ 117ਵੀਂ ਜਯੰਤੀ ਮੌਕੇ 2 ਅਕਤਬੂਰ, 1986 ਨੂੰ ਇਸ ਨੂੰ ਸਥਾਪਿਤ ਕੀਤਾ ਗਿਆ ਸੀ। ਇਸ ਬੁੱਤ ਨੂੰ 2001 ਵਿਚ ਹਟਾ ਦਿੱਤਾ ਗਿਆ ਅਤੇ 2002 ਵਿਚ ਮੁੜ ਸਥਾਪਿਤ ਕੀਤਾ ਗਿਆ ਸੀ।ਪਿਛਲੇ ਮਹੀਨੇ ਅਣਪਛਾਤੇ ਅਨਸਰਾਂ ਨੇ ਇਸੇ ਤਰ੍ਹਾਂ ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿਚ ਗਾਂਧੀ ਦੇ ਇਕ ਹੋਰ ਬੁੱਤ ਨੂੰ ਵੀ ਨੁਕਸਾਨ ਪਹੁੰਚਾਇਆ ਸੀ।