22 ਸਿੱਖ ਸਿਆਟਲ 'ਵਿਚ ਅੰਮਿ੍ਤ ਛਕ ਕੇ ਸਿੰਘ ਸਜੇ

22 ਸਿੱਖ ਸਿਆਟਲ 'ਵਿਚ ਅੰਮਿ੍ਤ ਛਕ ਕੇ ਸਿੰਘ ਸਜੇ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸਿਆਟਲ-ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਗੁਰਦੁਆਰਾ ਕੈਂਟ 'ਵਿਚ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮਾਂ ਮੌਕੇ 22 ਪ੍ਰਾਣੀ ਅੰਮਿ੍ਤ ਛੱਕ ਕੇ ਸਿੰਘ ਤੇ ਸਿੰਘਣੀਆਂ ਸਜੇ ।ਗੁਰਦੁਆਰੇ ਦੇ ਬੁਲਾਰੇ ਹਰਦਿਆਲ ਸਿੰਘ, ਹੈੱਡ ਗ੍ਰੰਥੀ ਭਾਈ ਦਲਜੀਤ ਸਿੰਘ ਤੇ ਕੈਪਟਨ ਬਲਦੇਵ ਸਿੰਘ ਨੇ ਦੱਸਿਆ ਕਿ ਸਿੱੱਖ ਕੌਮ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਧ ਤੋਂ ਵੱਧ ਸਿੱਖਾਂ ਨੂੰ ਅੰਮਿ੍ਤ ਛਕਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ । ਸਿੱਖ ਕੌਮ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਦੇ ਲੜ ਲੱਗ ਜਾਵੇ ।