ਨਾਈਟ ਕਲੱਬ ਵਿਚ ਚੱਲੀ ਗੋਲੀ, 1 ਮੌਤ-7 ਜ਼ਖਮੀ

ਨਾਈਟ ਕਲੱਬ ਵਿਚ ਚੱਲੀ ਗੋਲੀ, 1 ਮੌਤ-7 ਜ਼ਖਮੀ
ਡਲਾਸ ਨਾਈਟ ਕਲੱਬ ਦਾ ਬਾਹਰੀ ਦ੍ਰਿਸ਼

ਅੰਮ੍ਰਿਤਸਰ ਟਾਈਮਜ਼ ਬਿਊਰੋ

ਸੈਕਰਾਮੈਂਟੋ : (ਹੁਸਨ ਲੜੋਆ ਬੰਗਾ)-ਡਲਾਸ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ 7 ਹੋਰ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਪਰਾਇਮ ਬਾਰ ਡਲਾਸ ਵਿਖੇ ਦੋ ਗਰੁੱਪਾਂ ਵਿਚਾਲੇ ਹੋਏ ਝਗੜੇ ਉਪਰੰਤ ਕਿਸੇ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਵੱਜਣ ਨਾਲ ਡੇਜੀ ਨਵਰੇਤ ਨਾਮੀ ਔਰਤ ਦੀ ਮੌਤ ਹੋ ਗਈ ਜਦ ਕਿ 7 ਹੋਰ ਲੋਕਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿਨਾਂ ਦੀ ਹਾਲਤ ਬਾਰੇ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਸ਼ਾਮਿਲ ਅਜੇ ਤੱਕ ਕਿਸੇ ਸ਼ੱਕੀ ਦੀ ਪਛਾਣ ਨਹੀਂ ਹੋਈ ਤੇ ਨਾ ਹੀ ਕਿਸੇ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਨੇ ਦੋਸ਼ੀ ਦੀ ਗ੍ਰਿਫਤਾਰੀ ਲਈ ਆਮ ਲੋਕਾਂ ਤੋਂ ਮੱਦਦ ਮੰਗੀ ਹੈ ਤੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਮੱਦਦ ਕਰਨ ਵਾਲੇ ਨੂੰ 5000 ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।