ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਸਮੂਹ ਸੰਗਤਾਂ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ

ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਸਮੂਹ ਸੰਗਤਾਂ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ

ਅੰਮ੍ਰਿਤਸਰ ਟਾਈਮਜ਼

ਮਿਲਪੀਟਸ: ਅੱਜ ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਸਮੂਹ ਸੰਗਤਾਂ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ ਗਿਆ ।

ਦੀਵਾਨ ਦੀ ਆਰੰਭਤਾ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਲੜੀਵਾਰ ਆਸਾ ਦੀ ਵਾਰ ਦੇ ਅਰਥਾਂ ਸਮੇਤ ਪਾਠ ਨਾਲ ਹੋਈ ਉਪਰੰਤ ਗੁਰੂ ਘਰ ਦੇ ਹਜ਼ੂਰੀ ਜਥੇ ਵੱਲੋਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਸਰਵਣ ਕਰਵਾਏ ਗਏ । ਇਸ ਮੋਕੇ ਭਾਈ ਕੁਲਵੀਰ ਸਿੰਘ ਬੜਾ ਪਿੰਡ ਜੀ ਦੇ ਮਾਤਾ ਕਰਮ ਕੋਰ ਜੋ ਪਿਛਲੇ ਦਿਨੀ ਅਕਾਲ ਚਲਾਣਾਕਰ ਗਏ ਸੀ ਅਤੇ ਸ਼ਹੀਦ ਭਾਈ ਹਰਮਿੰਦਰ ਸਿੰਘ ਸੁਲਤਾਨ ਵਿੰਢ ਦੇ ਪਿਤਾ ਦਾਰਾ ਸਿੰਘ ਦੀ ਯਾਦ ਵਿੱਚ ਬੁਲਾਰਿਆਂ ਵੱਲੋਂ ਆਪਣੇ ਆਪਣੇ ਵਿਚਾਰ ਸਾਧ-ਸਂਗਤ ਨਾਲ ਸਾਂਝੇ ਕੀਤੇ ਗਏ । ਸਿੱਖ ਕਾਕਸ ਦੇ ਵਾਨੀ  ਡਾ ਪ੍ਰਿਤਪਾਲ ਸਿੰਘ ਵਲੋ ਉਨਾ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਜਿਨਾ ਨੇ ਖਾਲਿਸਤਾਨੀ ਸੰਘਰਸ਼ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਹੀਦੀਆਂ ਪ੍ਰਾਪਤ ਕੀਤੀਆਂ ।

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ ਵੱਲੋਂ ਆਪਣੇ ਸੰਬੋਧਨ ਵਿੱਚ ਅਣਗੋਲੇ ਸ਼ਹੀਦਾ ਦੀ ਯਾਦ ਤਾਜਾ ਕੀਤੀ ਗਈ ਕਿ ਕਿਸ ਤਰਾਂ ਕੋਮ ਪਿਛਲੇ ਸਮੇਂ ਵਿੱਚ ਇੰਨਾਂ ਪਰਿਵਾਰਾਂ ਨਾਲ ਖੜੀ ਹੋਈ ।ਉਨਾ ਕਿਹਾ ਕਿ ਸ਼ਹੀਦ ਸਾਡਾ ਬੇਸ਼ਕੀਮਤੀ  ਸਰਮਾਇਆ ਹਨ ।
ਅੰਤ ਵਿੱਚ ਭਾਈ ਦਰਸ਼ਨ ਸਿੰਘ ਬੱਬੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ । ਗੁਰੂ ਕੇ ਲੰਗਰ ਅਤੁੱਟ ਵਰਤੇ  ਗਏ।