ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
ਅੰਮ੍ਰਿਤਸਰ ਟਾਈਮਜ਼
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਦੁਆਰਾ ਹਾਊਸ ਇੰਟੈਲੀਜੈਂਸ ਕਮੇਟੀ ਵਿਚ ਨਿਯੁਕਤ ਕੀਤਾ ਗਿਆ ਹੈ ਜੋ ਕਮੇਟੀ ਅਮਰੀਕਾ ਦੀ ਕੌਮੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਲੰਬੇ ਸਮੇ ਤੋਂ ਅਮਰੀਕੀ ਕਾਂਗਰਸ ਵਿਚ ਸੇਵਾ ਨਿਭਾ ਰਹੇ ਐਮੀ ਬੇਰਾ ਪਹਿਲੀ ਵਾਰ 2012 ਵਿਚ ਕਾਂਗਰਸ ਲਈ ਚੁਣੇ ਗਏ ਸਨ। ਉਹ ਕੈਲੀਫੋਰਨੀਆ ਦੇ 6ਵੇਂ ਡਿਸਟ੍ਰਿਕਟ ਦੀ ਪ੍ਰਤੀਨਿੱਧਤਾ ਕਰਦੇ ਹਨ।
Comments (0)